ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਮਾਮਲੇ ਵਿੱਚ ਢਾਈ ਦਰਜਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

07:32 AM Sep 14, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਸਤੰਬਰ
ਪਿੰਡ ਲਹਿਰਾ ਖਾਨਾ ਦੇ ਕਿਸਾਨਾਂ ਵੱਲੋਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲੇ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਪੁਲੀਸ ਹਵਾਲੇ ਕਰਨ ਅਤੇ ਉਨ੍ਹਾਂ ਦੀ ਕਥਿੱਤ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਕਰੀਬ ਢਾਈ ਦਰਜਨ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲੇ ਤੱਕ ਕਿਸੇ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲੀਸ ਦੀ ਇਸ ਕਾਰਵਾਈ ਤੋਂ ਰੋਹ ਵਿੱਚ ਆਏ ਕਿਸਾਨਾਂ ਨੇ ਅੱਜ ਪਿੰਡ ਵਿੱਚ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਵੱਡਾ ਇਕੱਠ ਕੀਤਾ ਅਤੇ ਸੰਘਰਸ਼ ਲੜਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਨੇ ਕਿਹਾ ਕਿ ਕੇਸ ਰੱਦ ਕਰਵਾਉਣ ਅਤੇ ਫੜੇ ਗਏ ਸ਼ੱਕੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਤਿੱਖਾ ਸੰਘਰਸ਼ ਲੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਲਹਿਰਾ ਖਾਨਾ ਦੇ ਖੇਤਾਂ ਵਿੱਚ ਕਈ ਵਾਰ ਖੇਤੀ ਮੋਟਰਾਂ ਦਾ ਸਾਮਾਨ ਚੋਰੀ ਹੋਇਆ ਹੈ ਅਤੇ ਦੋ ਤਿੰਨ ਵਾਰੀ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਪੁਲੀਸ ਹਵਾਲੇ ਵੀ ਕੀਤਾ ਗਿਆ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਤਾਜਾ ਘਟਨਾ ਵਿੱਚ 11 ਸਤੰਬਰ ਦੀ ਰਾਤ ਨੂੰ ਜਦੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਲਹਿਰਾ ਖਾਨਾ ਸੜਕ ’ਤੇ ਘੇਰ ਲਿਆ, ਤਾਂ ਉਨ੍ਹਾਂ ਨੇ ਹਵਾਈ ਫਾਇਰ ਕਰ ਦਿੱਤੇ। ਪਿੰਡ ਵਾਸੀ ਨੇ ਉਨ੍ਹਾਂ ਨੂੰ ਇੱਕ ਕੁਲਹਾੜੀ ਅਤੇ ਕੁਝ ਤੇਜ਼ ਹਥਿਆਰਾਂ ਸਮੇਤ ਕਾਬੂ ਕਰ ਲਿਆ। ਉਨ੍ਹਾਂ ਪੁਲੀਸ ਕਾਰਵਾਈ ’ਤੇ ਸਵਾਲ ਵੀ ਕੀਤੇ।

Advertisement

Advertisement