ਕੁੱਟਮਾਰ ਮਾਮਲਾ: ਚਾਰ ਖ਼ਿਲਾਫ਼ ਕੇਸ ਦਰਜ
05:37 AM Apr 05, 2025 IST
ਪੱਤਰ ਪ੍ਰੇਰਕ
ਸੁਨਾਮ ਉਧਮ ਸਿੰਘ ਵਾਲਾ, 4 ਅਪਰੈਲ
ਇਥੋਂ ਦੇ ਨਵਾਂ ਬਾਜ਼ਾਰ ਵਿਖੇ ਪਿਛਲੇ ਦਿਨੀ ਇਕ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ਵਿਚ ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨ ਲੋੜੀਂਦੇ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ਇਸ ਮਾਮਲੇ ਵਿਚ ਲੋੜੀਂਦੇ ਬਾਕੀਆਂ ਦੀ ਭਾਲ ਜਾਰੀ ਹੈ। ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਇਕ ਦੁਕਾਨ ਦੀ ਮਾਲਕੀ ਦੇ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਰ ਵਿਅਕਤੀਆਂ ਨੂੰ ਨਾਮਜ਼ਦ ਤੇ ਇੱਕ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Advertisement
Advertisement