ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੂੜਾ ਡੰਪ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ

05:39 AM Apr 03, 2025 IST
ਸੰਗਰੂਰ ਸ਼ਹਿਰ ਦੇ ਮੈਗਜ਼ੀਨ ਮੁਹੱਲੇ ’ਚ ਬਣਿਆ ਕੂੜੇ ਦਾ ਡੰਪ।

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਪਰੈਲ
ਸੰਗਰੂਰ ਸ਼ਹਿਰ ਦੇ ਮੈਗਜ਼ੀਨ ਮੁਹੱਲੇ ਵਿਚ ਐੱਸਸੀ ਵਰਗ ਨਾਲ ਸਬੰਧਤ ਲੋਕਾਂ ਦੇ ਘਰਾਂ ਨਜ਼ਦੀਕ ਕੂੜੇ ਦਾ ਡੰਪ ਬਣਾਉਣ ਦੇ ਮਾਮਲੇ ਦਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਇੱਕ ਹਫ਼ਤੇ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। ਸ਼ਹਿਰ ਦੇ ਵਾਰਡ ਨੰਬਰ 11 ਤੋਂ ਨਗਰ ਕੌਂਸਲਰ ਆਸ਼ਾ ਰਾਣੀ ਵਲੋਂ ਸ਼ਹਿਰ ਦੇ ਆਬਾਦੀ ਵਾਲੇ ਖੇਤਰ ਵਿਚ ਕੂੜੇ ਦਾ ਡੰਪ ਬਨਾਉਣ ਦੇ ਮਾਮਲੇ ’ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ, ਪੰਜਾਬ ਰਾਜ ਐਸ.ਸੀ. ਕਮਿਸ਼ਨ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨੂੰ ਪੱਤਰ ਲਿਖ ਕੇ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਜਾਣੂ ਕਰਵਾਇਆ ਸੀ ਅਤੇ ਕੂੜੇ ਦੇ ਡੰਪ ਨੂੰ ਤੁਰੰਤ ਚੁਕਵਾਉਣ ਦੀ ਮੰਗ ਕੀਤੀ ਸੀ। ਨਗਰ ਕੌਂਸਲਰ ਅਨੁਸਾਰ ਮੈਗਜ਼ੀਨ ਮੁਹੱਲੇ ਵਿਚ ਜਿਸ ਜਗ੍ਹਾ ਕੂੜੇ ਦਾ ਡੰਪ ਬਣਾਇਆ ਗਿਆ ਹੈ, ਉਹ ਆਬਾਦੀ ਵਾਲਾ ਏਰੀਆ ਹੈ। ਡੰਪ ਦੇ ਨਜ਼ਦੀਕ ਐੱਸਸੀ ਵਰਗ ਨਾਲ ਸਬੰਧਤ ਲੋਕਾਂ ਦੇ ਘਰ ਹਨ। ਇਸ ਤੋਂ ਇਲਾਵਾ ਕੂੜੇ ਦੇ ਡੰਪ ਦੇ ਨੇੜੇ ਹੀ ਸੰਤ ਕਬੀਰ ਦਾਸ ਪਾਰਕ ਬਣਿਆ ਹੋਇਆ ਹੈ ਜਿਥੇ ਲੋਕ ਸਵੇਰੇ-ਸ਼ਾਮ ਆਪਣੇ ਬੱਚਿਆਂ ਨੂੰ ਲੈ ਕੇ ਜਾਂਦੇ ਹਨ ਪਰ ਕੂੜੇ ਦੇ ਡੰਪ ਤੋਂ ਉਠਣ ਵਾਲੀ ਬੁਦਬੂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡੰਪ ਨਜ਼ਦੀਕ ਅਬਾਦੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਡੰਪ ਤੋਂ ਕੁੱਝ ਦੂਰੀ ’ਤੇ ਸਬਜ਼ੀ ਮੰਡੀ ਵੀ ਲੱਗਦੀ ਹੈ, ਇੱਕ ਸਕੂਲ ਵੀ ਸਥਿਤ ਹੈ। ਨਗਰ ਕੌਂਸਲਰ ਦਾ ਕਹਿਣਾ ਹੈ ਕਿ ਕੂੜੇ ਦਾ ਡੰਪ ਬਣਾਉਣ ਸਮੇਂ ਆਬਾਦੀ ਦਾ ਧਿਆਨ ਨਹੀਂ ਰੱਖਿਆ ਗਿਆ ਅਤੇ ਬੱਚਿਆਂ ਲਈ ਬਣੇ ਸੰਤ ਕਬੀਰ ਦਾਸ ਪਾਰਕ ਨੂੰ ਵੀ ਨਜ਼ਰਅੰਦਾਜ ਕਰ ਦਿੱਤਾ ਗਿਆ। ਇਸ ਮਾਮਲੇ ਦੀ ਸ਼ਿਕਾਇਤ ਦਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਇੱਕ ਹਫਤੇ ਵਿਚ ਰਿਪੋਰਟ ਮੰਗੀ ਹੈ।
ਉਪ ਮੰਡਲ ਮੈਜਿਸਟ੍ਰੇਟ ਤੇ ਨਗਰ ਕੌਂਸਲ ਦੇ ਪ੍ਰਸ਼ਾਸਕ ਚਰਨਜੋਤ ਸਿੰਘ ਵਾਲੀਆ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਜਲਦ ਹੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement

Advertisement