ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਅੱਜ ਦਾ ਦੌਰਾ ਰੱਦ
05:55 AM Jun 10, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਕੇਂਦਰੀ ਗ੍ਰਹਿ ਰਾਜ ਮੰਤਰੀ ਬੰਦੀ ਸੰਜੈ ਕੁਮਾਰ ਦਾ 10 ਜੂਨ ਦਾ ਚੰਡੀਗੜ੍ਹ ਦੌਰਾ ਰੱਦ ਹੋ ਗਿਆ ਹੈ। ਉਹ ਹੁਣ 23 ਜੂਨ ਨੂੰ ਚੰਡੀਗੜ੍ਹ ਆਉਣਗੇ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਯੂਟੀ ਪ੍ਰਸ਼ਾਸਨ ਵੱਲੋਂ ਨਿੱਜੀ ਕਾਰਨਾਂ ਕਰ ਕੇ ਦੌਰੇ ਨੂੰ ਰੱਦ ਹੋਣਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਭਾਜਪਾ ਵੱਲੋਂ 10 ਜੂਨ ਨੂੰ ਕੇਂਦਰ ਸਰਕਾਰ ਦੇ 11 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਦੇਸ਼ ਭਰ ਵਿੱਚ ਪ੍ਰਚਾਰਿਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਦੌਰਾ ਰੱਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਬੰਦੀ ਸੰਜੈ ਕੁਮਾਰ ਵੱਲੋਂ ਚੰਡੀਗੜ੍ਹ ਦੇ ਧਨਾਸ ਵਿੱਚ ਪੁਲੀਸ ਮੁਲਾਜ਼ਮਾਂ ਲਈ 144 ਆਧੁਨਿਕ ਫਲੈਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਹੋਰਨਾਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਕੀਤਾ ਜਾਵੇਗਾ।
Advertisement
Advertisement