ਕੇਂਦਰੀ ਟੀਮ ਵੱਲੋਂ ਪਿੰਡਾਂ ਦਾ ਦੌਰਾ
04:29 AM Jun 14, 2025 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਜੂਨ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦਾ ਨਿਰੀਖਣ ਕਰਨ ਲਈ ਭਾਰੀ ਉਦਯੋਗ ਮੰਤਰਾਲੇ ਦੇ ਡਾਇਰੈਕਟਰ ਵਿਕਾਸ ਡੋਗਰਾ ਦੀ ਅਗਵਾਈ ਹੇਠ ਇੱਕ ਕੇਂਦਰੀ ਟੀਮ ਨੇ ਵੱਖ-ਵੱਖ ਬਲਾਕਾਂ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ। ਸ੍ਰੀ ਡੋਗਰਾ ਨੇ ਬਲਾਕ ਬੱਸੀ ਪਠਾਣਾਂ ਦੇ ਪਿੰਡ ਸਹਿਜਾਂਦਪੁਰ ਵਿੱਚ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ, ਬਲਾਕ ਸਰਹਿੰਦ ਦੇ ਪਿੰਡ ਚਨਾਰਥਲ ਕਲਾਂ ਅਤੇ ਨਬੀਪੁਰ ਵਿੱਚ ਛੱਪੜਾਂ ਦੇ ਨਵੀਨੀਕਰਨ ਪ੍ਰਾਜੈਕਟ ਅਤੇ ਬਲਾਕ ਖਮਾਣੋਂ ਦੇ ਪਿੰਡ ਰੱਤੋ ਵਿੱਚ ਰੀਚਾਰਜ ਪਿੱਟ ਦਾ ਨਿਰੀਖਣ ਕੀਤਾ। ਇਸ ਮੌਕੇ ਭੂਮੀ ਰੱਖਿਆ ਅਫ਼ਸਰ ਹਰਮਨਪ੍ਰੀਤ ਸਿੰਘ, ਨੋਡਲ ਅਫ਼ਸਰ ਗਗਨਦੀਪ ਸਿੰਘ ਬੇਦੀ ਅਤੇ ਜੇਈ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
Advertisement
Advertisement