ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਮੰਤਰੀ ਵੱਲੋਂ ਖੰਨਾ ਮੰਡੀ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

05:30 AM May 03, 2025 IST
featuredImage featuredImage
ਕੇਂਦਰੀ ਮੰਤਰੀ ਨਿਮੁਬੇਨ ਬੰਬਾਨੀਆ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।
ਜੋਗਿੰਦਰ ਸਿੰਘ ਓਬਰਾਏ
Advertisement

ਖੰਨਾ, 2 ਮਈ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਬੰਬਾਨੀਆ ਅਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੇ ਤੌਰ ’ਤੇ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

Advertisement

ਕੈਬਨਿਟ ਮੰਤਰੀ ਕਟਾਰੂਚੱਕ ਨੇ ਰਾਜ ਮੰਤਰੀ ਬੰਬਾਨੀਆ ਅੱਗੇ ਪੰਜਾਬ ਵਿੱਚ ਕਣਕ ਦੀ ਖਰੀਦ ਨਾਲ ਸਬੰਧੀ ਆੜ੍ਹਤੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਰੱਖੀਆਂ। ਕੇਂਦਰੀ ਮੰਤਰੀ ਬੰਬਾਨੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਜੋ ਵੀ ਮੰਗਾਂ ਅਤੇ ਮੁੱਦੇ ਉਨ੍ਹਾਂ ਕੋਲ ਰੱਖੇ ਗਏ ਹਨ ਉਨ੍ਹਾਂ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਉਨ੍ਹਾਂ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਮਾਲ ਦੀ ਲਿਫਟਿੰਗ ਨਾਲੋਂ-ਨਾਲ ਯਕੀਨੀ ਬਣਾਉਣ।

ਇਸ ਮੌਕੇ ਭਾਰਤ ਸਰਕਾਰ ਦੇ ਮੰਤਰੀ ਨਿਮੁਬੇਨ ਬੰਬਾਨੀਆ ਨੂੰ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿੱਚ ਪਹੁੰਚਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਜੁਆਇੰਟ ਸਕੱਤਰ ਸ਼ਿਖਾ, ਕੇਂਦਰੀ ਰਾਜ ਮੰਤਰੀ ਦੇ ਨਿੱਜੀ ਸਕੱਤਰ ਜਾਗ੍ਰਿਤੀ, ਐੱਫਸੀਆਈ ਦੇ ਜਰਨਲ ਮੈਨੇਜਰ ਬੀ. ਸ਼੍ਰੀਨਿਵਾਸਨ, ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਸਪ ਦੇ ਐੱਮਡੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਐੱਸਡੀਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement