ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਟਵਾਲ ਦਾ ਸਸਕਾਰ

05:39 AM Apr 06, 2025 IST

ਪੱਤਰ ਪ੍ਰੇਰਕ
ਭੋਗਪੁਰ, 5 ਅਪਰੈਲ
ਪੰਜਾਬ ਕੇਂਦਰੀ ਲੇਖਕ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਹਰਜਿੰਦਰ ਸਿੰਘ ਅਟਵਾਲ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਹਰਮਿੰਦਰ ਸਿੰਘ ਅਟਵਾਲ ਨੇ ਦਿਖਾਈ। ਇਸ ਮੌਕੇ ‘ਆਪ’ ਵਿਧਾਇਕ ਬਲਕਾਰ ਸਿੰਘ, ਬਸਪਾ ਆਗੂ ਬਲਵਿੰਦਰ ਕੁਮਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਪ੍ਰੋਫੈਸਰ ਅਟਵਾਲ ਦੀ ਪਤਨੀ ਅਮਨਜੀਤ ਕੌਰ, ਬੇਟੀ ਅਜਿੰਦਰ ਕੌਰ ਬੈਂਸ ਤੇ ਡਾਕਟਰ ਲਖਵਿੰਦਰ ਸਿੰਘ ਜੌਹਲ ਨਾਲ ਦੁੱਖ ਜ਼ਾਹਿਰ ਕੀਤਾ। ਪਰਿਵਾਰਕ ਮੈਂਬਰਾਂ ਸੁਖਦੇਵ ਸਿੰਘ ਅਟਵਾਲ ਅਤੇ ਗੁਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਪ੍ਰੋਫੈਸਰ ਹਰਜਿੰਦਰ ਸਿੰਘ ਅਟਵਾਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 9 ਅਪਰੈਲ ਨੂੰ ਗੁਰਦੁਆਰਾ ਸਿੰਘ ਸਭਾ ਚਾਹੜਕੇ ਵਿੱਚ ਹੋਵੇਗੀ।

Advertisement

Advertisement