For the best experience, open
https://m.punjabitribuneonline.com
on your mobile browser.
Advertisement

ਕੇਂਦਰ ਕਰ ਰਿਹਾ ਹੈ ਪੰਜਾਬ ਨਾਲ ਮਤਰੇਆ ਸਲੂਕ: ਵਡਾਲਾ

08:34 AM Sep 01, 2024 IST
ਕੇਂਦਰ ਕਰ ਰਿਹਾ ਹੈ ਪੰਜਾਬ ਨਾਲ ਮਤਰੇਆ ਸਲੂਕ  ਵਡਾਲਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 31 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ ਸਣੇ ਸਲਾਹਕਾਰ ਬੋਰਡ ਦੀ ਮੀਟਿੰਗ ਸੈਕਟਰ-30 ਚੰਡੀਗੜ੍ਹ ਵਿੱਚ ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਮਗਰੋਂ ਜਥੇਦਾਰ ਵਡਾਲਾ ਨੇ ਕਿਹਾ ਕਿ ਕੇਂਦਰ ਵੱਲੋਂ ਸ਼ੁਰੂ ਤੋਂ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਜਾਂਦਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਮੁੜ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਤਨਖਾਹੀਆ ਕਰਾਰ ਹੋਣ ਦਾ ਮਤਲਬ ਹੈ ਕੋਈ ਸਿੱਖ ਉਨ੍ਹਾਂ ਨਾਲ ਗੱਲ ਨਹੀਂ ਕਰ ਸਕਦਾ, ਉਹ ਕਿਸੇ ਵੀ ਸਮਾਜਿਕ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਦੇ, ਕਿਸੇ ਵੀ ਤਖ਼ਤ ’ਤੇ ਮੱਥਾ ਨਹੀਂ ਟੇਕ ਸਕਦੇ, ਕਿਸੇ ਵੀ ਗੁਰੂ ਘਰ ਵਿੱਚ ਉਨ੍ਹਾਂ ਦੀ ਅਰਸਾਸ ਨਹੀਂ ਹੋ ਸਕਦੀ ਅਤੇ ਨਾ ਹੀ ਉਸ ਦੀ ਦੇਗ ਪ੍ਰਵਾਨ ਹੋ ਸਕਦੀ।
ਸ੍ਰੀ ਵਡਾਲਾ ਨੇ ਕਿਹਾ ਕਿ ਪੰਜ-ਆਬ ਦਾ ਪਾਣੀ ਪੂਰੀ ਤਰ੍ਹਾਂ ਜ਼ਹਿਰੀਲਾ ਹੋ ਚੁੱਕਿਆ ਹੈ, ਜਿਸ ਪ੍ਰਤੀ ਸੂਬਾ ਸਰਕਾਰ ਗੰਭੀਰ ਦਿਖਾਈ ਨਹੀਂ ਦੇ ਰਹੀ। ਪਾਣੀ ਦੇ ਸੰਕਟ ਲਈ ਇੱਕਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨੀ ਨੂੰ ਬਚਾਉਣਾ ਹੈ ਤਾਂ ਬਾਰਡਰ ਖੋਲ੍ਹਣੇ ਚਾਹੀਦੇ ਹਨ ਤਾਂ ਕਿ ਖਾੜੀ ਮੁਲਕਾਂ ’ਚ ਫਸਲਾਂ ਦਾ ਵਪਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਬਲਵੰਤ ਸਿੰਘ ਰਾਜੋਆਣਾ ਦੇ ਫਾਂਸੀ ਦੇ ਫੈਸਲੇ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

Advertisement

Advertisement
Advertisement
Author Image

sukhwinder singh

View all posts

Advertisement