ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਖ਼ਰੀਦੀ ਕਣਕ ਮੰਡੀਆਂ ਵਿੱਚੋਂ ਫੌਰੀ ਚੁੱਕੇ: ਬਰਸਟ

06:08 AM Apr 30, 2025 IST
featuredImage featuredImage
ਮਾਨਸਾ ਦੀ ਆਧੁਨਿਕ ਅਨਾਜ ਮੰਡੀ ’ਚ ਕਣਕ ਦੀ ਚੁਕਾਈ ਕਰਦੇ ਹੋਏ ਮਜ਼ਦੂਰ। -ਫੋਟੋ: ਜੋਗਿੰਦਰ ਸਿੰਘ ਮਾਨ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 29 ਅਪਰੈਲ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ’ਤੇ ਹੈ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਚੁਕਾਈ ਜਾਰੀ ਹੈ। ਇਸ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਚੱਲ ਰਹੀ ਹੈ। ਕਿਸਾਨਾਂ ਨੂੰ ਅਦਾਇਗੀ ਵੀ ਨਾਲ-ਨਾਲ ਕੀਤੀ ਜਾ ਰਹੀ ਹੈ ਪਰ ਹੁਣ ਚੁਕਾਈ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਕੇਂਦਰ ਸਰਕਾਰ ਅਤੇ ਐੱਫਸੀਆਈ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ ਤੇ ਚੁਕਾਈ ਦੇ ਕੰਮ ਵਿੱਚ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖ਼ਰੀਦ ਲਈ ਕੁੱਲ 1865 ਪੱਕੀਆਂ ਮੰਡੀਆਂ ਐਲਾਨੀਆਂ ਗਈਆਂ ਹਨ। ਇਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖ਼ਰੀਦ ਕੇਂਦਰ ਆਉਂਦੇ ਹਨ। ਕਣਕ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ 1028 ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੱਕ ਮੰਡੀਆਂ ਵਿੱਚ 106.85 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ’ਚੋਂ 104.72 ਲੱਖ ਟਨ ਕਣਕ ਦੀ ਖ਼ਰੀਦ ਗਈ ਹੈ ਤੇ 47.19 ਲੱਖ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 28 ਅਪਰੈਲ ਨੂੰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.41 ਲੱਖ ਟਨ ਕਣਕ ਦੀ ਆਮਦ ਹੋਈ ਸੀ ਜਿਸ 4.96 ਲੱਖ ਟਨ ਕਣਕ ਦੀ ਖ਼ਰੀਦੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ।

Advertisement

Advertisement