ਕੇਂਦਰ ਤੇ ਹਵਾਈ ਫ਼ੌਜ ਨੂੰ ਮਹਿਲਾ ਅਧਿਕਾਰੀ ਨੂੰ ਨਾ ਹਟਾਉਣ ਦੇ ਨਿਰਦੇਸ਼
03:36 AM Jun 17, 2025 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਹਵਾਈ ਫੌਜ ਨੂੰ ਨਿਰਦੇਸ਼ ਦਿੱਤਾ ਹੈ ਕਿ ਉਸ ਮਹਿਲਾ ਅਧਿਕਾਰੀ ਨੂੰ ਸੇਵਾ ਤੋਂ ਮੁਕਤ ਨਾ ਕੀਤਾ ਜਾਵੇ ਜਿਸ ਨੂੰ ਸਥਾਈ ਕਮਿਸ਼ਨ ਦੇਣ ਤੋਂ ਮਨ੍ਹਾਂ ਕੀਤਾ ਗਿਆ ਹੈ। ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਮਨਮੋਹਨ ਦੇ ਬੈਂਚ ਨੇ ਇਸ ਫ਼ੈਸਲੇ ਸਬੰਧੀ 22 ਮਈ ਦੇ ਆਦੇਸ਼ ਦਾ ਹਵਾਲਾ ਦਿੱਤਾ। ਬੈਂਚ ਨੇ ਕਿਹਾ ਕਿ ਵਿੰਗ ਕਮਾਂਡਰ ਨਿਕਿਤਾ ਪਾਂਡੇ ਦੀ ਪਟੀਸ਼ਨ ’ਤੇ ਕੇਂਦਰ ਤੇ ਹਵਾਈ ਫੌਜ ਨੂੰ ਇਸੇ ਤਰ੍ਹਾਂ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਵਿੰਗ ਕਮਾਂਡਰ ਕਵਿਤਾ ਭਾਟੀ ਦੇ ਮਾਮਲੇ ਵਿੱਚ ਵੀ ਇਹੀ ਨਿਰਦੇਸ਼ ਲਾਗੂ ਰਹਿਣਗੇ। ਬੈਂਚ ਨੇ ਕਿਹਾ ਕਿ ਵਿੰਗ ਕਮਾਂਡਰ ਕਵਿਤਾ ਭਾਟੀ ਨੂੰ ਸੇਵਾਮੁਕਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਿਖਰਲੀ ਅਦਾਲਤ ਵਿੱਚ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਹੁਦੇ ’ਤੇ ਬਰਕਰਾਰ ਰਹਿਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸਿਖਰਲੀ ਅਦਾਲਤ ਨੇ ਅਗਲੀ ਸੁਣਵਾਈ 6 ਅਗਸਤ ਨੂੰ ਤੈਅ ਕੀਤੀ ਹੈ, ਜਦੋਂ ਹਵਾਈ ਫੌਜ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਹੋਵੇਗੀ। -ਪੀਟੀਆਈ
Advertisement
Advertisement