ਕੇਂਦਰ ਨੇ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾ ਕੇ ‘ਜ਼ੈੱਡ’ ਸ਼੍ਰੇਣੀ ਦੀ ਕੀਤੀ
04:12 AM Apr 05, 2025 IST
ਨਵੀਂ ਦਿੱਲੀ: ਕੇਂਦਰ ਨੇ ਸਾਬਕਾ ਪ੍ਰਧਾਨ ਮੰਤਰੀ (ਮਰਹੂਮ) ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਹਥਿਆਰਬੰਦ ਸੁਰੱਖਿਆ ਛਤਰੀ ਘਟਾ ਕੇ ‘ਜ਼ੈੱਡ’ ਸ਼੍ਰੇਣੀ ਕਰ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਦੀ ਨਜ਼ਰਸਾਨੀ ਕਰਨ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਪ੍ਰਧਾਨ ਮੰਤਰੀ ਦੀ ਪਤਨੀ ਹੋਣ ਕਾਰਨ ਪਹਿਲਾਂ ਉਨ੍ਹਾਂ ਨੂੰ ਉੱਚ ‘ਜ਼ੈੱਡ ਪਲੱਸ’ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਲੰਘੇ ਵਰ੍ਹੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇਹਾਂਤ ਹੋ ਗਿਆ ਸੀ। -ਪੀਟੀਆਈ
Advertisement
Advertisement