ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਨੂੰ ਨਾ ਪਰਖੇ: ਸਲੂਜਾ
ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਸਗੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਕੇ ਜਲਦੀ ਤੋਂ ਜਲਦੀ ਗੱਲਬਾਤ ਕਰਨ ਦਾ ਸੱਦਾ ਦੇਵੇ। ਉਹ ਅੱਜ ਇੱਥੇ ਪੰਜਾਬੀ ਵਿਕਾਸ ਮੰਚ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀ ਸਲੂਜਾ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਪਿਛਲੇ 40 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਨ ਅਤੇ ਉਹ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਦੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ।
ਉਨ੍ਹਾਂ ਕਿਹਾ ਕਿ ਜੇਕਰ ਡੱਲੇਵਾਲ ਨੂੰ ਕੁੱਝ ਹੁੰਦਾ ਹੈ ਤੇ ਉਸ ਦੇ ਜ਼ੁੰਮੇਵਾਰ ਸਿੱਧੇ ਤੌਰ ’ਤੇ ਸਰਕਾਰ ਦੀ ਹੋਵੇਗੀ ਇਸੇ ਲਈ ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਜਲਦੀ ਤੋਂ ਜਲਦੀ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਉੱਚ ਪੱਧਰੀ ਮੀਟਿੰਗ ਬੁਲਾਉਣ ਤਾਂ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਇਆ ਜਾ ਸਕੇ। ਸ੍ਰੀ ਸਲੂਜਾ ਨੇ ਬਾਕੀ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਹਉਮੈ ਛੱਡ ਕੇ ਇਕਜੁੱਟ ਹੋ ਕੇ ਲੜਾਈ ਲੜਨ ਤਾਂ ਕਿ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ।