ਕੇਜਰੀਵਾਲ ਦਾ ਗੋਆ ਦੌਰਾ ਰੱਦ
05:00 AM May 10, 2025 IST
ਪਣਜੀ, 9 ਮਈ
Advertisement
ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਟਕਰਾਅ ਦੇ ਮੱਦੇਨਜ਼ਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣਾ ਗੋਆ ਦੌਰਾ ਰੱਦ ਕਰ ਦਿੱਤਾ ਹੈ। ਪਾਰਟੀ ਦੀ ਗੋਆ ਇਕਾਈ ਦੇ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਕੇਜਰੀਵਾਲ ਪੰਜਾਬ ਵਿੱਚ ਉੱਚ-ਪੱਧਰੀ ਮੀਟਿੰਗ ਵਿੱਚ ਰੁੱਝੇ ਰਹਿਣ ਕਾਰਨ ਗੋਆ ਦਾ ਦੌਰਾ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ, ‘ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਪਾਕਿਸਤਾਨ ਨਾਲ ਲੱਗਦੇ ਹਨ। ਇਨ੍ਹਾਂ ਇਲਾਕਿਆਂ ਵਿੱਚ ਪਾਕਿਸਤਾਨੀ ਹਮਲੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।’ ਉਨ੍ਹਾਂ ਕਿਹਾ ਇਸ ਕਰਕੇ ਉਹ ਪੰਜਾਬ ਵਿੱਚ ਉੱਚ-ਪੱਧਰੀ ਮੀਟਿੰਗਾਂ ਵਿੱਚ ਰੁੱਝੇ ਰਹਿਣਗੇ। -ਪੀਟੀਆਈ
Advertisement
Advertisement