ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਜ਼ਮਾਨਤ ਮਗਰੋਂ ‘ਆਪ’ ਆਗੂ ਬਾਗੋ-ਬਾਗ

09:10 AM Sep 14, 2024 IST
ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਜਸ਼ਨ ਮਨਾਉਂਦੇ ਹੋਏ ਆਗੂ ਤੇ ਕਾਰਕੁਨ।

ਕੁਲਦੀਪ ਸਿੰਘ
ਚੰਡੀਗੜ੍ਹ, 13 ਸਤੰਬਰ
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਜੋਂ ਅੱਜ ਪਾਰਟੀ ਦੇ ਆਗੂਆਂ ਅਤੇ ਵਾਲੰਟੀਅਰਾਂ ਨੇ ਚੰਡੀਗੜ੍ਹ ਦੇ ਸੈਕਟਰ-39 ’ਚ ਸਥਿਤ ਪਾਰਟੀ ਦਫ਼ਤਰ ਵਿੱਚ ਲੱਡੂ ਵੰਡੇ ਅਤੇ ਢੋਲ ਦੀ ਥਾਪ ’ਤੇ ਭੰਗੜੇ ਪਾਏ। ਆਗੂਆਂ ਨੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਡਾ. ਬਲਬੀਰ ਸਿੰਘ ਵੀ ਪਾਰਟੀ ਵਾਲੰਟੀਅਰਾਂ ਅਤੇ ਵਰਕਰਾਂ ਨਾਲ ਜਸ਼ਨ ਵਿੱਚ ਸ਼ਾਮਲ ਹੋਏ। ਸੀਨੀਅਰ ਬੁਲਾਰੇ ਨੀਲ ਗਰਗ, ਚੰਡੀਗੜ੍ਹ ਨਗਰ ਨਿਗਮ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਕੌਂਸਲਰ ਪ੍ਰੇਮ ਲਤਾ, ਐਕਸ ਐਂਪਲਾਈਜ਼ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਬਚਿੱਤਰ ਸਿੰਘ ਪਟਿਆਲਾ, ਖੁਸ਼ਿਵੰਦਰ ਕਪਿਲਾ, ਦਰਸ਼ਨ ਪਤਲੀ ਅਤੇ ਹੋਰ ‘ਆਪ’ ਆਗੂਆਂ ਨੇ ਵੀ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਿਆਂ ਵਿੱਚ ਦੇਰੀ ਹੋ ਸਕਦੀ ਹੈ, ਪਰ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸੱਚਾਈ ਨੂੰ ਹਰਾਇਆ ਨਹੀਂ ਜਾ ਸਕਦਾ।

Advertisement

ਹਰਿਆਣਾ ਚੋਣਾਂ ਵਿੱਚ ਜਿੱਤ ਵੱਲ ਵਧਣਗੇ ਕਦਮ: ਅਨਮੋਲ ਗਗਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅੱਜ ਮਿਲੀ ਜ਼ਮਾਨਤ ਇਮਾਨਦਾਰ ਆਗੂ ਦੀ ਜਿੱਤ ਹੈ। ਅਦਾਲਤ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਬੇਪਰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਹੂੰਝਾ ਫੇਰ ਜਿੱਤ ਮਿਲੀ ਹੈ, ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੀ ਹਰਿਆਣੇ ਦੇ ਪੁੱਤਰ ਅਰਵਿੰਦ ਕੇਜਰੀਵਾਲ ਨੂੰ ਪੂਰਾ ਮਾਣ ਸਤਿਕਾਰ ਦੇਣਗੇ।

Advertisement
Advertisement