ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਵੱਲੋਂ ਪਾਰਟੀ ਦਾ ਵਿਦਿਆਰਥੀ ਵਿੰਗ ਮੁੜ ਲਾਂਚ

04:40 AM May 21, 2025 IST
featuredImage featuredImage
ਨਵੀਂ ਦਿੱਲੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ ਨੂੰ ਮੁੜ ਲਾਂਚ ਕਰਦੇ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਈ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਵਿਦਿਆਰਥੀ ਵਿੰਗ ਨੂੰ ਦੁਬਾਰਾ ਲਾਂਚ ਕੀਤਾ। ਇਸ ਵਿਦਿਆਰਥੀ ਵਿੰਗ ਦਾ ਨਾਮ ‘ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲਿਟਿਕਸ’ ਹੈ। ਪ੍ਰੋਗਰਾਮ ਦੌਰਾਨ ‘ਆਪ’ ਆਗੂ ਮਨੀਸ਼ ਸਿਸੋਦੀਆ, ‘ਆਪ’ ਵਿਧਾਇਕ ਅਤੇ ਹੋਰ ਆਗੂ ਵੀ ਪਹੁੰਚੇ। ਇਸ ਤੋਂ ਪਹਿਲਾਂ ‘ਆਪ’ ਦੇ ਵਿਦਿਆਰਥੀ ਵਿੰਗ ਨੇ ਛਾਤਰਾ ਯੁਵਾ ਸੰਘਰਸ਼ ਸਮਿਤੀ ਦੇ ਨਾਂ ਨਾਲ ਆਪਣਾ ਵਿਦਿਆਰਥੀ ਸੰਗਠਨ ਸ਼ੁਰੂ ਕੀਤਾ ਸੀ। ਇਸ ਸੰਗਠਨ ਨੇ ਡੀਯੂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵੀ ਲੜੀਆਂ ਪਰ ਵਿਦਿਆਰਥੀਆਂ ਵਿੱਚ ਮਕਬੂਲ ਨਾ ਹੋ ਸਕਿਆ।
ਇਸ ਦੌਰਾਨ ਕੇਜਰੀਵਾਲ ਨੇ ਦਿੱਲੀ ਦੀ ਭਾਜਪਾ ਸਰਕਾਰ ਨੂੰ ਘੇਰਿਆ। ਕੇਜਰੀਵਾਲ ਨੇ ਵਿਦਿਆਰਥੀ ਵਿੰਗ ਦੇ ਲਾਂਚ ਮੌਕੇ ਕਿਹਾ ਕਿ ਅੱਜ ਜੋ ਵੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਾਂ, ਉਸ ਦੀਆਂ ਜੜ੍ਹਾਂ ਅੱਜ ਦੀ ਰਾਜਨੀਤੀ ਵਿੱਚ ਹਨ, ਜਿਸ ਨੂੰ ਅਸੀਂ ਮੁੱਖ ਧਾਰਾ ਦੀ ਰਾਜਨੀਤੀ ਕਹਿੰਦੇ ਹਾਂ। ਕਾਂਗਰਸ, ਭਾਜਪਾ ਅਤੇ ਹੋਰ ਪਾਰਟੀਆਂ ਦੀ ਰਾਜਨੀਤੀ 75 ਸਾਲਾਂ ਤੋਂ ਚੱਲ ਰਹੀ ਹੈ। ਜਦੋਂ ਆਮ ਆਦਮੀ ਪਾਰਟੀ ਦਿੱਲੀ ਵਿੱਚ 10 ਸਾਲ ਸੱਤਾ ਵਿੱਚ ਸੀ, ਤਾਂ 24 ਘੰਟੇ ਬਿਜਲੀ ਆਉਂਦੀ ਸੀ। ਅੱਜ ਦਿੱਲੀ ਵਿੱਚ ਬਿਜਲੀ ਕੱਟ ਹੈ। ਉਨ੍ਹਾਂ ਕਿਹਾ ਕਿ ਅਜੇ ਤਿੰਨ ਮਹੀਨੇ ਵੀ ਨਹੀਂ ਹੋਏ ਹਨ ਕਿ ਭਾਜਪਾ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਵਿਦਿਆਰਥੀ ਸੰਗਠਨ, ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਅਲਟਰਨੇਟਿਵ ਪਾਲਿਟਿਕਸ ਦੀ ਅਗਵਾਈ ਪੂਰੀ ਤਰ੍ਹਾਂ ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਕੀਤੀ ਜਾਵੇਗੀ। ਇਹ ਸੰਗਠਨ ਦੇਸ਼ ਭਰ ਵਿੱਚ ਕੰਮ ਕਰੇਗਾ ਅਤੇ ਆਮ ਆਦਮੀ ਪਾਰਟੀ ਸਾਰੇ ਇਸ ਸੰਗਠਨ ਦਾ ਪੂਰਾ ਸਮਰਥਨ ਕਰੇਗੀ।
ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 13 ਸਾਲਾਂ ਵਿੱਚ ਦੇਸ਼ ਦੀ ਰਾਜਨੀਤੀ ਵਿੱਚ ਬਹੁਤ ਵੱਡਾ ਬਦਲਾਅ ਲਿਆਂਦਾ ਹੈ।

Advertisement

Advertisement