ਕੇਰਲ: ਤਿਰੂਵਨੰਤਪੁਰਮ ਦੇ ਵੱਖ-ਵੱਖ ਹੋਟਲਾਂ ਨੂੰ ਬੰਬ ਦੀ ਧਮਕੀ
03:21 AM Apr 27, 2025 IST
ਤਿਰੂਵਨੰਤਪੁਰਮ: ਸੂਬੇ ਦੀ ਰਾਜਧਾਨੀ ਦੇ ਵੱਖ-ਵੱਖ ਹੋਟਲਾਂ ਵਿਚ ਸ਼ਨਿੱਚਰਵਾਰ ਨੂੰ ਈਮੇਲ ਰਾਹੀਂ ਬੰਬ ਹੋਣ ਦੀ ਧਮਕੀ ਮਿਲੀ ਹੈ। ਪੁਲੀਸ ਟੀਮ ਜਾਂਚ ਲਈ ਬੰਬ ਨਕਾਰਾ ਕਰਨ ਵਾਲੇ ਦਸਤੇ ਤੇ ਸੂਹੀਆਂ ਕੁੁੱਤਿਆਂ ਨਾਲ ਮੌਕੇ ’ਤੇ ਪੁੱਜੀ। ਛਾਉਣੀ ਪੁਲੀਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਹੋਟਲਾਂ ਵਿਚ ਜਾਂਚ ਕੀਤੀ ਜਾ ਰਹੀ ਹੈ, ਜਿਥੇ ਬੰਬ ਦੀ ਧਮਕੀ ਮਿਲੀ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਉੱਥੋਂ ਕੁਝ ਨਹੀਂ ਮਿਲਿਆ ਹੈ ਅਤੇ ਜਾਂਚ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲੀਸ ਧਮਕੀ ਭਰੇ ਈਮੇਲ ਭੇਜਣ ਵਾਲੇ ਦੀ ਭਾਲ ਕਰ ਰਹੀ ਹੈ। ਤਿਰੂਵਨੰਤਪੁਰਮ ਸ਼ਹਿਰ ਦੇ ਵਿਚਕਾਰ ਸਥਿਤ ਹਿਲਟਨ ਹੋਟਲ ਨੂੰ ਵੀ ਧਮਕੀ ਵਾਲੀ ਈਮੇਲ ਭੇਜੀ ਗਈ ਹੈ। ਪਿਛਲੇ ਕੁਝ ਮਹੀਨਿਆਂ ਵਿਚ ਸੂਬੇ ਭਰ ਦੇ ਜ਼ਿਲ੍ਹਾ ਕੁਲੈਕਟਰਾਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਦਫਤਰਾਂ ਵਿਚ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। -ਪੀਟੀਆਈ
Advertisement
Advertisement