ਕੇਹਰਵਾਲਾ ਵੱਲੋਂ ਪਿੰਡਾਂ ਵਿੱਚ ਆਈਪੀਬੀ ਸੜਕਾਂ ਦਾ ਉਦਘਾਟਨ
ਕਾਲਾਂਵਾਲੀ, 10 ਮਈ
ਹਲਕਾ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਕਾਂਗਰਸ ਹੀ ਇੱਕੋ-ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜੋ ਵਿਕਾਸ ਅਤੇ ਲੋਕ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਹ ਅੱਜ ਆਪਣੇ ਕਾਲਾਂਵਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਤ ਖਲਿਆਣ ਸਕੀਮ ਤਹਿਤ ਬਣੀਆਂ ਆਈਪੀਬੀ ਸੜਕਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਪਿੰਡ ਦੜ੍ਹਬੀ, ਥੇੜ੍ਹੀ ਬਾਬਾ ਸਾਵਨ ਸਿੰਘ, ਭਾਵਦੀਨ ਅਤੇ ਨੇਜਾਡੇਲਾ ਕਲਾਂ ਵਿੱਚ ਲੱਖਾਂ ਦੀ ਲਾਗਤ ਨਾਲ ਬਣੀਆਂ ਇਨ੍ਹਾਂ ਸੜਕਾਂ ਦੇ ਉਦਘਾਟਨ ਮੌਕੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਕਾਲਾਂਵਾਲੀ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਨ੍ਹਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਉਨ੍ਹਾਂ ਦੀ ਤਰਜੀਹ ਹੈ। ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਕਾਲਾਂਵਾਲੀ ਦੇ ਪਿੰਡਾਂ ਦਾ ਵਿਕਾਸ ਉਨ੍ਹਾਂ ਦੇ ਸਮਾਜਿਕ ਜੀਵਨ ਨਾਲ ਸਿੱਧਾ ਜੁੜਿਆ ਹੋਇਆ ਹੈ ਅਤੇ ਉਹ ਇਸ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਪਿੰਡ ਵਾਸੀਆਂ ਨੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਵੱਲੋਂ ਇਲਾਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਗੁਰਜਿੰਦਰ ਸਿੰਘ ਨਰੇਲਖੇੜਾ, ਧਰਮਿੰਦਰ ਸਿੰਘ, ਜਗਨੰਦਨ ਸਿੰਘ, ਬਲਕਰਨ ਸਿੰਘ, ਜਸਕਰਨ ਸਿੰਘ ਤੇ ਮੋਹਨ ਲਾਲ ਫਰਵਾਹੀ ਸਮੇਤ ਕਈ ਪਤਵੰਤੇ ਹਾਜ਼ਰ ਸਨ।