ਕੈਂਪ ਦੌਰਾਨ 110 ਯੂਨਿਟ ਖੂਨ ਇਕੱਤਰ
05:56 AM Apr 15, 2025 IST
ਫ਼ਤਹਿਗੜ੍ਹ ਸਾਹਿਬ: ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ 169ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕੀਤਾ। ਇਸ ਮੌਕੇ ਗੌਰਮਿੰਟ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਡਾ. ਵਿਸ਼ਵਜੀਤ ਦੀ ਅਗਵਾਈ ਵਿੱਚ ਟੀਮ ਆਈ ਨੇ 110 ਯੂਨਿਟ ਖੂਨ ਇਕੱਤਰ ਕੀਤਾ। ਮੁੱਖ-ਮਹਿਮਾਨ ਭੁੱਟਾ ਤੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਡਾਕਟਰਾਂ ਦੀ ਟੀਮ ਅਤੇ ਖੂਨਦਾਨੀਆਂ ਦਾ ਸਨਮਾਨ ਕੀਤਾ। ਇਸ ਮੌਕੇ ਮਾਸਟਰ ਚਰਨ ਸਿੰਘ ਸੇਖੋਂ, ਇੰਜੀ. ਐੱਸਐੱਸ ਬਾਠ, ਸੁਰਿੰਦਰ ਸਿੰਘ, ਕ੍ਰਿਸ਼ਨ ਸਿੰਘ, ਕੁਲਦੀਪ ਸਿੰਘ ਸੈਣੀ, ਗੁਰਮੀਤ ਸਿੰਘ ਖਟੜਾ, ਡਾ. ਅਮਰੀਕ ਸਿੰਘ ਨਾਗਰਾ, ਸੁਰਮੁੱਖ ਸਿੰਘ ਬਲਾੜੀ ਕਲਾਂ, ਗੁਰਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਅਤੇ ਅੰਜੂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement