ਕੈਂਪ ਦੌਰਾਨ 122 ਯੂਨਿਟ ਖੂਨ ਇਕੱਤਰ
07:11 AM Jan 07, 2025 IST
ਰਾਮਪੁਰਾ ਫੂਲ: ਇਥੇ ਮਾਨਵ ਸੇਵਾ ਬਲੱਡ ਡੋਨਰਜ਼ ਸੁਸਾਇਟੀ ਫੂਲ ਟਾਊਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 12ਵਾਂ ਵਿਸ਼ਾਲ ਖ਼ੂਨਦਾਨ ਕੈਂਪ ਐੱਚਡੀਐੱਫਸੀ ਬੈਂਕ ਅਤੇ ਪ੍ਰੈੱਸ ਕਲੱਬ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਲਗਾਇਆ ਗਿਆ। ਕਲੱਬ ਪ੍ਰਧਾਨ ਮੱਖਣ ਸਿੰਘ ਬੁੱਟਰ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਕਿਸਾਨੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਸਮਰਪਿਤ ਕੀਤਾ ਗਿਆ ਹੈ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾਕਟਰ ਗਗਨਦੀਪ ਸਿੰਘ ਰਾਜਪੂਤ ਅਤੇ ਸੁਖਦਰਸ਼ਨ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ। ਖੂਨਦਾਨੀਆਂ ਨੂੰ ਇਨਾਮ ਵੰਡਣ ਦੀ ਰਸਮ ਚੰਦ ਸਿੰਘ ਬੁੱਟਰ ਅਤੇ ਸੁਖਮੰਦਰ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 122 ਯੂਨਿਟ ਖੂਨਦਾਨ ਕੀਤਾ ਗਿਆ। -ਖੇਤਰੀ ਪ੍ਰਤੀਨਿਧ
Advertisement
Advertisement