ਕੈਂਪ ਦੌਰਾਨ 172 ਮਰੀਜ਼ਾਂ ਦੀ ਜਾਂਚ
06:59 AM Mar 31, 2025 IST
ਕੁਰਾਲੀ: ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੀ ਰਾਜਪੂਤ ਧਰਮਸ਼ਾਲਾ ਵਿੱਚ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 172 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਅਤੇ ‘ਆਪ’ ਆਗੂ ਰਾਣਾ ਕੁਸ਼ਲਪਾਲ, ਸਰਪੰਚ ਨਿਰਪਾਲ ਰਾਣਾ ਨੇ ਸਮੂਹ ਪੰਚਾਇਤ ਮੈਂਬਰਾਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਕੈਂਪ ਦੌਰਾਨ ਡਾ. ਅੰਜੂ ਗਿੱਲ ਨੇ ਲੋਕਾਂ ਨੂੰ ਆਯੁਰਵੈਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਪ੍ਰਣਾਲੀ ਨੂੰ ਅਪਣਾਉਣ ਦੀ ਅਪੀਲ ਕੀਤੀ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 172 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਇਸ ਮੌਕੇ ਪੰਚ ਰਣਜੀਤ ਸਿੰਘ, ਬਲਵਿੰਦਰ ਸਿੰਘ, ਨਿਸ਼ਾ ਰਾਣੀ, ਮਨਜੀਤ ਕੌਰ, ਜਸਵੀਰ ਕੌਰ ਅਤੇ ਗੁਰਪ੍ਰੀਤ ਕੌਰ ਸਮੇਤ ਸਾਰੇ ਪੰਚ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement