ਕੈਂਪ ਦੌਰਾਨ 21 ਨੌਜਵਾਨਾਂ ਵੱਲੋਂ ਖੂਨਦਾਨ
05:46 AM Jun 16, 2025 IST
ਫਗਵਾੜਾ: ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿੱਚ ਵਿਸ਼ਵ ਖ਼ੂਨਦਾਨ ਦਿਵਸ ਬਲੱਡ ਬੈਂਕ ਦੇ ਸਰਪ੍ਰਸਤ ਕੇਕੇ ਸਰਦਾਨਾ ਦੀ ਸਰਪ੍ਰਸਤੀ ਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਇਸ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ’ਚ 21 ਨੌਜਵਾਨਾਂ ਨੇ ਖੂਨਦਾਨ ਕੀਤਾ। ਕੈਂਪ ਨੂੰ ਸਫ਼ਲ ਬਣਾਉਣ ’ਚ ਆਰਬੀਐੱਲ ਬੈਂਕ ਫਗਵਾੜਾ, ਪੋਸਟ ਆਫਿਸ ਅਤੇ ਬਲੱਡ ਬੈਂਕ ਦੇ ਸਟਾਫ ਦਾ ਸਹਿਯੋਗ ਰਿਹਾ। ਇਸ ਮੌਕੇ ਮੋਹਨ ਲਾਲ ਤਨੇਜਾ, ਸੁਧਾ ਬੇਦੀ ਆਦਿ ਸ਼ਾਮਲ ਸਨ। -ਪੱਤਰ ਪ੍ਰੇਰਕ
Advertisement
Advertisement