ਕੈਂਪ ਦੌਰਾਨ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਨਿੱਜੀ ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 21 ਮਈ
ਪਿੰਡ ਤਲਵੰਡੀ ਕਲਾਂ ਵਿੱਚ ਐੱਨਆਰਆਈ ਮਾਨਵ ਸੇਵਾ ਸੁਸਾਇਟੀ ਦੇ ਸਹਿਯੋਗ ਅੱਜ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਇਸ ਕੈਂਪ ਦਾ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੇ ਲਾਹਾ ਲਿਆ। ਅੱਖਾਂ ਦੇ ਪ੍ਰਸਿੱਧ ਡਾ. ਰਮੇਸ਼ ਮਨਸੂਰਾਂ ਦੀ ਅਗਵਾਈ ਹੇਠ ਡਾ. ਆਕਰਸ਼ਨ ਮਹਿਤਾ, ਡਾ. ਜਸਵਿੰਦਰ ਵਿਸ਼ਿਠ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਭੁਪਿੰਦਰ ਧਨੋਆ ਨੇ ਦੱਸਿਆ ਕਿ ਇਸ ਸਮੇਂ 250 ਮਰੀਜ਼ਾਂ ਦਾ ਨਿਰੀਖਣ ਕਰਕੇ ਦਵਾਈ ਵੀ ਮੁਫ਼ਤ ਦਿੱਤੀ ਗਈ। ਕੈਂਪ ਦੌਰਾਨ 25 ਮਰੀਜ਼ਾਂ ਦੀ ਅੱਖਾਂ ਦੇ ਆਪ੍ਰੇਸ਼ਨ ਲਈ ਚੋਣ ਹੋਈ ਜਿਨ੍ਹਾਂ ਦੇ ਲੁਧਿਆਣਾ ਵਿਖੇ ਆਪ੍ਰੇਸ਼ਨ ਕਰਕੇ ਲੈਨਜ਼ ਪਾਏ ਜਾਣਗੇ।
ਅੱਖਾਂ ਦੇ ਮਾਹਿਰ ਡਾਕਟਰਾਂ ਨੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਨਾਲ ਅੱਖਾਂ ਦੇ ਪਰਦੇ 'ਤੇ ਪੈਣ ਵਾਲੇ ਮਾੜੇ ਅਸਰਾਂ ਦੀ ਜਾਣਕਾਰੀ ਦਿੰਦਿਆਂ ਮਰੀਜ਼ਾਂ ਨੂੰ ਲਾਹੇਵੰਦ ਜਾਣਕਾਰੀ ਦਿੱਤੀ। ਡਾਕਟਰਾਂ ਦੀ ਟੀਮ ਵਿੱਚ ਸ਼ਾਮਲ ਅਮਿਤ ਪਾਂਡੇ, ਦਰਸ਼ਨ ਸਿੰਘ, ਰਮੇਸ਼ ਕਮਾਰ, ਸਨੀ ਨੇ ਜਾਂਚ ਵਿੱਚ ਸਹਿਯੋਗ ਕੀਤਾ। ਇਸ ਤੋਂ ਇਲਾਵਾਂ ਪੀਐਚਸੀ ਸਟਾਫ਼ ਤਲਵੰਡੀ ਕਲਾਂ ਤੋਂ ਡਾ. ਗੀਤਿਕਾ, ਡਾ. ਰਮੇਸ਼ ਕਮਾਰ, ਮਨਜੀਤ ਸਿੰਘ, ਗੁਰਪ੍ਰੀਤ ਕੌਰ ਤੇ ਰਮਨਦੀਪ ਕੌਰ ਹਾਜ਼ਰ ਸਨ। ਮਰੀਜ਼ਾਂ ਤੇ ਆਮ ਲੋਕਾਂ ਲਈ ਗਰਮੀ ਦੇ ਮੱਦੇਨਜ਼ਰ ਠੰਢੇ ਮਿੱਠੇ ਪਾਣੀ ਦੀ ਛਬੀਲ ਤੇ ਗੁਰੀ ਕੇ ਲੰਗਰਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਰਪੰਚ ਪਰਮਿੰਦਰ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਜਗਵਿੰਦਰ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ ਤਾਰ, ਸੁਖਵੀਰ ਰਾਜੂ, ਜਤਿੰਦਰ ਸਿੰਘ, ਪਰਮਿੰਦਰ ਬੋਪਾਰਾਏ, ਹਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ।