ਕੈਂਪ ਵਿੱਚ 27 ਵਿਅਕਤੀਆਂ ਵੱਲੋਂ ਖ਼ੂਨ ਦਾਨ
05:17 AM May 05, 2025 IST
ਫਗਵਾੜਾ: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅਤਿਵਾਦੀਆਂ ਵੱਲੋਂ ਨਿਰਦੋਸ਼ ਸੈਲਾਨੀਆ ਦੇ ਕਤਲ ਦੇ ਵਿਰੋਧ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਖੂਨਦਾਨ ਕੈਂਪ ਸ਼ਿਵ ਸ਼ੰਕਰ ਬਲੱਡ ਸੇਵਾ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਲੱਲਨ ਕੁਮਾਰ ਦੀ ਪ੍ਰਧਾਨਗੀ ਹੇਠ ਸ਼੍ਰੀ ਹਨੂੰਮਾਨਗੜ੍ਹੀ ਮੰਦਰ ਵਿਖੇ ਲਗਾਇਆ ਗਿਆ। ਕੈਂਪ ’ਚ 27 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਕੌਮੀ ਸੇਵਕ ਰਾਮਲੀਲਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਕਰਵਲ ਨੇ ਅਤਿਵਾਦੀਆਂ ਵੱਲੋਂ ਨਿਰਦੋਸ਼ ਲੋਕਾਂ ਦੇ ਕੀਤੇ ਕਤਲ ਦੀ ਨਿੰਦਾ ਕੀਤੀ ਅਤੇ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਿਸ਼ਭ ਕੁਮਾਰ, ਨੀਰਜ, ਧੀਰਜ, ਰਾਕੇਸ਼ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਬਲਦੇਵ ਰਾਜ ਸ਼ਰਮਾ, ਕੋਮੀ ਸੇਵਕ ਰਾਮਲੀਲਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਕਰਾਵਲ, ਤਰਸੇਮ ਲਾਲ ਸੁਮਨ, ਕ੍ਰਿਸ਼ਨ ਬਜਾਜ, ਕੀਮਤੀ ਲਾਲ ਸ਼ਰਮਾ, ਵਿਕਰਮ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement