ਕੈਦੂਪੁਰ ’ਚ 16 ਏਕੜ ਕਣਕ ਦਾ ਨਾੜ ਸੜਿਆ
ਮੋਹਿਤ ਸਿੰਗਲਾ
ਨਾਭਾ, 27 ਅਪਰੈਲ
ਇੱਥੋਂ ਦੇ ਪਿੰਡ ਕੈਦੂਪੁਰ ਵਿੱਚ ਕੱਲ੍ਹ ਦੇਰ ਸ਼ਾਮ ਦੋ ਕਿਸਾਨਾਂ ਦੀ 16 ਏਕੜ ਜ਼ਮੀਨ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ ਅਤੇ ਅੱਗ ਬੁਝਾਉਂਦੇ ਸਮੇਂ ਇੱਕ ਖੇਤ ਮਜ਼ਦੂਰ ਵੀ ਝੁਲਸ ਗਿਆ ਜੋ ਕਿ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੈਦੂਪੁਰ ਵਿੱਚ ਪਹੁੰਚ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਡੀਐੱਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਸੌਂਦ ਨੇ ਕਿਸਾਨ ਮਨਜੀਤ ਸਿੰਘ ਜਿਸ ਦੇ 12 ਏਕੜ ਰਕਬੇ ਅਤੇ ਕੁਲਵਿੰਦਰ ਸਿੰਘ, ਜਿਸ ਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ, ਸਮੇਤ ਇਸ ਹਾਦਸੇ ਵਿੱਚ ਝੁਲਸੇ ਅਜਨੌਦਾ ਖੁਰਦ ਦੇ ਵਾਸੀ ਖੇਤ ਮਜ਼ਦੂਰ ਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਮਜ਼ਦੂਰ ਦਾ ਇਲਾਜ ਕਰਵਾਇਆ ਜਾਵੇਗਾ।