ਕੈਨੇਡਾ ਦਾ ਵੀਜ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਖੁਦ ਨੂੰ ਗੋਲੀ ਮਾਰੀ
05:21 AM Jun 09, 2025 IST
ਪੱਤਰ ਪ੍ਰੇਰਕ
Advertisement
ਤਪਾ ਮੰਡੀ/ਸ਼ਹਿਣਾ, 8 ਜੂਨ
ਪਿੰਡ ਸੁਖਪੁਰਾ ਦੇ ਨੌਜਵਾਨ ਨੇ ਕੈਨੇਡਾ ਦੇ ਵੀਜ਼ੇ ਲਈ ਲਾਈ ਫਾਈਲ ਵਾਰ-ਵਾਰ ਰਿਜੈਕਟ ਹੋਣ ਕਾਰਨ ਅੱਜ ਸਵੇਰੇ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ (20) ਪੁੱਤਰ ਅਜੈਬ ਸਿੰਘ ਵਜੋਂ ਹੋਈ ਹੈ। ਘਟਨਾ ਵੇਲੇ ਘਰ ਵਿੱਚ ਉਸ ਦੀ ਮਾਤਾ ਅਤੇ ਦਾਦੀ ਸਨ, ਜਦੋਂ ਕਿ ਉਸ ਦਾ ਪਿਤਾ ਘਰ ਤੋਂ ਬਾਹਰ ਗਿਆ ਹੋਇਆ ਸੀ। ਘਟਨਾ ਉਪਰੰਤ ਪੁੱਜੀ ਥਾਣਾ ਸ਼ਹਿਣਾ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਥਾਣਾ ਸ਼ਹਿਣਾ ਦੇ ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।
Advertisement
Advertisement