ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਮਗਰੋਂ ਸਿੱਖਾਂ ਦਾ ਮੁੱਦਾ ਭਖਿਆ
08:23 AM Sep 20, 2023 IST
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼ ਵਿਦੇਸ਼ ਦੇ ਸਿੱਖਾਂ ਨਾਲ ਸਬੰਧਤ ਅਜਿਹੇ ਮਾਮਲਿਆਂ ਸਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਆਪਣੇ ਦੇਸ਼ ਦੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਦਾਅਵਾ ਉੱਥੋਂ ਦੀਆਂ ਜਾਂਚ ਏਜੰਸੀਆਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਵੀ ਪਰਮਜੀਤ ਸਿੰਘ ਪੰਜਵੜ ਦੇ ਕਤਲ ਮਾਮਲੇ ’ਚ ਅਤੇ ਯੂਕੇ ਦੀ ਸਰਕਾਰ ਨੂੰ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਵਿਦੇਸ਼ ’ਚ ਵਾਪਰੀਆਂ ਘਟਨਾਵਾਂ ਇੱਕ ਵੱਡੀ ਸਾਜ਼ਿਸ਼ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਭਾਰਤੀ ਵਿਦੇਸ਼ ਮੰਤਰਾਲੇ ਨੂੰ ਟਰੂਡੋ ਸਰਕਾਰ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਸਤੰਬਰ
ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਸਿੱਖ ਹਲਕਿਆਂ ’ਚ ਭਖ ਗਿਆ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ।
Advertisement
ਤਿੰਨ ਖਾਲਿਸਤਾਨੀ ਆਗੂਆਂ ਦੀ ਕੀਤੀ ਗਈ ਸੀ ਹੱਤਿਆ
ਇਸ ਵਰ੍ਹੇ 6 ਮਈ ਨੂੰ ਪਾਕਿਸਤਾਨ ਦੇ ਲਾਹੌਰ ਵਿਚ ਪਰਮਜੀਤ ਸਿੰਘ ਪੰਜਵੜ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ ਅਤੇ ਡੇਢ ਮਹੀਨੇ ਬਾਅਦ 18 ਜੂਨ ਨੂੰ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਯੂਕੇ ਵਿੱਚ ਅਵਤਾਰ ਸਿੰੰਘ ਖੰਡਾ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ ਵੀ ਇਸੇ ਕੜੀ ਦਾ ਹਿੱਸਾ ਹੈ। ਇਹ ਸਾਰੇ ਹੀ ਖਾਲਿਸਤਾਨੀ ਆਗੂ ਸਨ।
Advertisement
Advertisement