ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ’ਚ ਮੋਰਚੇ ਸਾਂਭੇ

05:22 AM May 11, 2025 IST
featuredImage featuredImage
ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਬਲਜੀਤ ਕੌਰ।

ਆਤਿਸ਼ ਗੁਪਤਾ
ਚੰਡੀਗੜ੍ਹ, 10 ਮਈ
ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅ ਕਾਰਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸੇ ਦੌਰਾਨ ਪੰਜਾਬ ਸਰਕਾਰ ਦੇ 10 ਵਜ਼ੀਰਾਂ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੋਰਚੇ ਸਾਂਭ ਲਏ ਹਨ। ਅੱਜ ਪੰਜਾਬ ਦੇ ਦੋ-ਦੋ ਮੰਤਰੀਆਂ ਨੇ ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਮੁਆਇਨਾ ਕੀਤਾ।
ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਫ਼ਾਜ਼ਿਲਕਾ ਵਿੱਚ ਔਰਤਾਂ ਤੇ ਬੱਚਿਆਂ ਲਈ ਲਗਾਏ ਗਏ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ। ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਫ਼ਿਰੋਜ਼ਪੁਰ, ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਨੇ ਤਰਨ ਤਾਰਨ, ਕੁਲਦੀਪ ਧਾਲੀਵਾਲ ਤੇ ਮੋਹਿੰਦਰ ਭਗਤ ਨੇ ਅੰਮ੍ਰਿਤਸਰ, ਲਾਲ ਚੰਦ ਕਟਾਰੂਚੱਕ ਤੇ ਡਾ. ਰਵਜੋਤ ਸਿੰਘ ਨੇ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਾਰੇ ਹਸਪਤਾਲਾਂ, ਰਾਹਤ ਕੈਂਪਾਂ, ਰਾਸ਼ਨ ਡਿੱਪੂਆਂ ਅਤੇ ਐਮਰਜੈਂਸੀ ਰਿਸਪਾਂਸ ਯੂਨਿਟਾਂ ਦੀ ਸਮੀਖਿਆ ਕੀਤੀ।
ਮੰਤਰੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਣਾਅਪੂਰਨ ਸਥਿਤੀ ਦੌਰਾਨ ਆਮ ਲੋਕਾਂ ਨੂੰ ਮੁੱਢਲੀਆਂ ਜ਼ਰੂਰਤਾਂ, ਖਾਸ ਕਰਕੇ ਦਵਾਈਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੁੱਧ, ਦਹੀਂ, ਆਟਾ-ਚੌਲ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਦੀ ਕੋਈ ਸਮੱਸਿਆ ਨਾ ਆਵੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਕੈਬਨਿਟ ਮੰਤਰੀਆਂ ਨਾਲ ਸੰਪਰਕ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਮੌਜੂਦਾ ਹਾਲਾਤ ਦਾ ਸਮੇਂ-ਸਮੇਂ ’ਤੇ ਜਾਇਜ਼ਾ ਲਿਆ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਰੋਜ਼ਾਨਾ ਵਰਤੋਂ ਦੇ ਸਾਮਾਨ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਤੱਕ ਰੋਜ਼ਾਨਾ ਵਰਤੋਂ ਦਾ ਸਾਮਾਨ ਸਮੇਂ ਸਿਰ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਹਰ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 24 ਘੰਟੇ ਅਧਿਕਾਰੀਆਂ ਨੂੰ ਤਾਇਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਲੋੜ ਪੈਣ ’ਤੇ ਲੋਕ ਕੰਟਰੋਲ ਰੂਮ ਵਿੱਚ ਸੰਪਰਕ ਕਰ ਸਕਦੇ ਹਨ।

Advertisement

Advertisement