ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਬਨਿਟ ਮੰਤਰੀ ਨੇ ਅਜਨਾਲਾ ਵਾਸੀਅਾਂ ਦੀਅਾਂ ਸਮੱਸਿਅਾਵਾਂ ਸੁਣੀਅਾਂ

10:49 AM Jun 16, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।

ਸੁਖਦੇਵ ਸਿੰਘ
ਅਜਨਾਲਾ, 15 ਜੂਨ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਉੱਤੇ ਨਿਪਟਾਰਾ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਦਫਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜ਼ਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਧਾਲ਼ੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਜਨਤਕ ਮਿਲਣੀਆਂ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ।

Advertisement

Advertisement
Advertisement