ਕੈਬਨਿਟ ਮੰਤਰੀ ਵੱਲੋਂ ‘ਆਪ’ ਦੇ ਵਾਰਡ ਇੰਚਾਰਜਾਂ ਨਾਲ ਮੀਟਿੰਗ
06:34 AM May 10, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਮਈ
ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਅਤੇ ਸੂਬੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹਲਕਾ ਪੱਛਮੀ ਦੀ ਉੱਪ ਚੋਣ ਦੇ ਲਈ ਵਾਰਡ ਇੰਚਾਰਜਾਂ ਦੇ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਦਾ ਸਾਥ ਦੇਣ। ਮੋਹਿੰਦਰ ਭਗਤ ਨੇ ਪਾਰਟੀ ਵਰਕਰਾਂ ਨੂੰ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਦੱਸੋ ਅਤੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਲਈ ਕਹਿਣ। ਉਨ੍ਹਾਂ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਵਰਕਰ ਨੇ ਦਿਲੋਂ ਤੇ ਮਿਹਨਤ ਨਾਲ ਕੰਮ ਕਰਨਾ ਹੈ। ਵਰਕਰਾਂ ਨੇ ਕੈਬਨਿਟ ਮੰਤਰੀ ਭਗਤ ਨੂੰ ਭਰੋਸਾ ਦਿਵਾਇਆ ਕਿ ਉਹ ਸੰਜੀਵ ਅਰੋੜਾ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
Advertisement
Advertisement