ਕੈਬਨਿਟ ਮੰਤਰੀ ਵੱਲੋਂ ਗੁਰਕੰਵਲ ਨੂੰ ਵਧਾਈ
05:56 AM May 03, 2025 IST
ਯੂਪੀਐਸਸੀ ਦੀ ਪ੍ਰੀਖਿਆ ’ਚ 353ਵਾਂ ਰੈਂਕ ਹਾਸਲ ਕਰਨ ਵਾਲੇ ਗੁਰਕੰਵਲ ਸਿੰਘ ਨੂੰ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।
ਜਲੰਧਰ: ਇਥੋਂ ਦੇ ਸਤਪਾਲ ਸਿੰਘ ਮੁਲਤਾਨੀ ਦੇ ਪੁੱਤਰ ਗੁਰਕੰਵਲ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਦੀ ਪ੍ਰੀਖਿਆ ਵਿੱਚ 353ਵਾਂ ਰੈਂਕ ਪ੍ਰਾਪਤ ਕਰਕੇ ਜਲੰਧਰ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ, ਜਲੰਧਰ ਪੱਛਮੀ ਤੋਂ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਆਪਣੀ ਪਤਨੀ ਅਰੁਣਾ ਭਗਤ ਨਾਲ ਗੁਰਕੰਵਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਅਤੇ ਵਧਾਈ ਦਿੱਤੀ। ਪਰਿਵਾਰ ਨੂੰ ਵਧਾਈ ਦਿੰਦੇ ਹੋਏ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਗੁਰਕੰਵਲ ਨੇ ਇਹ ਉਪਲਬਧੀ ਹਾਸਲ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement