ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਵੱਲੋਂ ਜ਼ਮੀਨਦੋਜ਼ ਪਾਈਪਲਾਈਨ ਦਾ ਨੀਂਹ ਪੱਥਰ

05:37 AM May 01, 2025 IST
featuredImage featuredImage
ਜ਼ਮੀਨਦੋਜ਼ ਪਾਈਪਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ ਬਲਜੀਤ ਕੌਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 30 ਅਪਰੈਲ
ਟੇਲਾਂ ਤੱਕ ਪਾਣੀ ਪਹੁੰਚਾਉਣ ਦੀ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਰੱਖਿਆ। ਇਹ ਪਾਈਪ ਲਾਈਨ ਅਬੋਹਰ ਬਰਾਂਚ ਨਹਿਰ ਵਿੱਚੋਂ ਪਾਈ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਜ਼ਮੀਨਦੋਜ਼ ਪਾਈਪਲਾਈਨ ’ਤੇ ਤਕਰੀਬਨ 2 ਕਰੋੜ ਰੁਪਏ ਦਾ ਖਰਚ ਆਵੇਗਾ, ਇਸ ਪਾਈਪ ਲਾਈਨ ਨਾਲ ਕਰੀਬ 1300 ਏਕੜ ਦੇ ਰਕਬੇ ਨੂੰ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਨਾਲ ਕਿਸਾਨੀ ਦੀ ਨੁਹਾਰ ਬਦਲੇਗੀ। ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਖੇਤੀ ਲਈ ਲਾਹੇਵੰਦ ਨਹੀਂ ਹੈ, ਇਹ ਪਾਈਪ ਲਾਈਨ ਪੈਣ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਪਾਣੀ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਖੇਤੀਬਾੜੀ ਦੇ ਧੰਦੇ ਤੋਂ ਕਿਸਾਨਾਂ ਨੂੰ ਹੋਣ ਵਾਲੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ, ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਜਸ਼ਨ ਬਰਾੜ, ਕੁਲਵਿੰਦਰ ਬਰਾੜ, ਸਰਪੰਚ ਸੁਮਨ ਰਾਣੀ, ਨੇਤ ਰਾਮ, ਯੂਥ ਆਗੂ ਰਾਮ ਸਰੂਪ ਸ਼ੇਰਗੜ੍ਹ, ਹਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਆਕਾਸ਼ਦੀਪ ਪੰਚ, ਜਸਪ੍ਰੀਤ ਕੌਰ ਪੰਚ, ਪਵਨਦੀਪ ਕੌਰ ਪੰਚ, ਸੁਖਰਾਜ ਸਿੰਘ ਰਾਜ ਪੰਚ, ਨੈਬ ਸਿੰਘ ਪੰਚ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ ਤਰਖਾਣ ਵਾਲਾ, ਗੁਰਮੇਲ ਸਿੰਘ ਹੋਰੀਂ ਵੀ ਮੋਜੂਦ ਸਨ।

Advertisement

Advertisement
Advertisement