ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
06:51 AM Apr 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ 8 ਯੂਨੀਅਨਾਂ ਸਣੇ 10 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਚਾਰ ਘੰਟੇ ਚੱਲੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਕੈਬਨਿਟ ਸਬ ਕਮੇਟੀ ਅੱਗੇ ਰੱਖਿਆ ਗਿਆ ਅਤੇ ਉਨ੍ਹਾਂ ’ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪ੍ਰਭਾਵਸ਼ਾਲੀ ਹੱਲ ਲਈ ਦਿੱਤੇ ਉਸਾਰੂ ਸੁਝਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਪ੍ਰਤੀ ਹਮਦਰਦੀ ਵਾਲੀ ਪਹੁੰਚ ਨਾਲ ਵਿਚਾਰੇ ਗਏ ਮੁੱਦਿਆਂ ਦੇ ਹੱਲ ਨੂੰ ਤਰਜੀਹ ਦੇਣ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਬੰਧਤ ਯੂਨੀਅਨਾਂ ਨਾਲ ਫਾਲੋ-ਅੱਪ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।
Advertisement
Advertisement