ਕੋਛੜ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਸ਼ਾਮਲ
04:48 AM May 13, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਈ
ਜਨਕਪੁਰੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਤਾਰਨ ਸਿੰਘ ਕੋਛੜ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਗਏ। ਕੁਲਤਾਰਨ ਸਿੰਘ ਕੋਛੜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇਸ ਵੇਲੇ ਦਿੱਲੀ ਵਿਚ ਮੁਕੰਮਲ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਨਜੀਤ ਸਿੰਘ ਜੀ.ਕੇ. ਨੇ ਕਦੇ ਪਰਮਜੀਤ ਸਿੰਘ ਸਰਨਾ ’ਤੇ ਸੰਗਤ ਦੇ ਪੈਸੇ ਦਾ ਗਬਨ ਕਰਨ ਦੇ ਦੋਸ਼ ਲਗਾਏ ਸਨ, ਅੱਜ ਉਹ ਦੋਵੇਂ ਬਾਦਲ ਦਲ ਵਿਚ ਇਕੱਠੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਰਨਾ ਇਕ ਦਹਾਕੇ ਤੋਂ ਵੱਧ ਸਮਾਂ ਬਾਦਲ ਪਰਿਵਾਰ ਨੂੰ ਕੋਸਦੇ ਰਹੇ, ਉਹ ਅੱਜ ਬਾਦਲ ਪਰਿਵਾਰ ਦੇ ਨਾਲ ਖੜ੍ਹੇ ਹਨ।
Advertisement
Advertisement