ਕੋਟਲੀ ਵਿਧਾਨ ਸਭਾ ਦੀ ਕਮੇਟੀ ਦੇ ਮੈਂਬਰ ਨਿਯੁਕਤ
05:50 AM May 21, 2025 IST
ਜਲੰਧਰ: ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵੱਲੋਂ ਵੱਖ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੀ ਨਿਯੁਕਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਜਿਸ ਤਹਿਤ ਆਦਮਪੁਰ ਹਲਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵਿਧਾਨ ਸਭਾ ਦੀ ਪੰਚਾਇਤੀ ਰਾਜ ਵਿਭਾਗ ਦੀ ਕਮੇਟੀ ਤੇ ਕੋਆਪਰੇਟਿਵ ਵਿਭਾਗ ਦੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵਿਧਾਇਕ ਕੋਟਲੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਦੋਵੇਂ ਸਰਕਾਰੀ ਅਦਾਰਿਆਂ ਦੇ ਕੰਮਕਾਜ ਲਈ ਆਪਣਾ ਫਰਜ਼ ਅਦਾ ਕਰਨਗੇ। -ਪੱਤਰ ਪ੍ਰੇਰਕ
Advertisement
Advertisement
Advertisement