ਕੋਰਸ ਪੂਰਾ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ
ਪੱਤਰ ਪ੍ਰੇਰਕ
ਧਾਰੀਵਾਲ, 2 ਜਨਵਰੀ
ਬੈਸਟ ਕੋਚਿੰਗ ਇੰਸਟੀਚਿਊਟ ਨੌਸ਼ਹਿਰਾ ਮੱਝਾ ਸਿੰਘ ਵਿੱਚ ਨਵੇਂ ਸਾਲ ਦੀ ਆਮਦ ’ਤੇ ਸਮਾਗਮ ਕਰਵਾਇਆ। ਸੰਸਥਾ ਦੇ ਡਾਇਰੈਕਟਰ ਮਲਕੀਤ ਸਿੰਘ ਅਤੇ ਪ੍ਰਿੰਸੀਪਲ ਅਨੰਤਜੀਤ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ’ਚ ਮਾਸਟਰ ਬਲਦੇਵ ਸਿੰਘ ਜੌਹਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਕੇਕ ਕੱਟ ਕੇ ਪ੍ਰਬੰਧਕਾਂ ਅਤੇ ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਡਾਇਰੈਕਟਰ ਮਲਕੀਤ ਸਿੰਘ ਅਤੇ ਪ੍ਰਿੰਸੀਪਲ ਅਨੰਤਜੀਤ ਕੌਰ ਨੇ ਦੱਸਿਆ ਬੈਸਟ ਕੋਚਿੰਗ ਇੰਸਟੀਚਿਊਟ ਵੱਲੋਂ ਗਰੀਬ ਤੇ ਲੋੜਵੰਦ ਅਤੇ ਦਲਿਤ ਭਾਈਚਾਰੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ। ਸਮਾਗਮ ’ਚ ਅਮਨਦੀਪ ਸਿੰਘ, ਹਰਮਨਦੀਪ ਸਿੰਘ, ਅੰਕਿਤ ਸਿੰਘ, ਰਾਜਵਿੰਦਰ ਕੌਰ, ਰਮਨਦੀਪ ਕੌਰ, ਅਨਮੋਲਦੀਪ ਸਿੰਘ, ਦਿਲਰਾਜ ਸਿੰਘ ਤੇ ਹਰਮਨਦੀਪ ਸਿੰਘ ਹਾਜ਼ਰ ਸਨ।