ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਂਸਲ ਪ੍ਰਧਾਨ ਵੱਲੋਂ ਸੀਵਰੇਜ ਦੀ ਸਮੱਸਿਆ ਹੱਲ ਕਰਨ ਦਾ ਐਲਾਨ

05:15 AM May 08, 2025 IST
featuredImage featuredImage
ਭੁਪਿੰਦਰ ਸਿੰਘ ਨਹਿਲ ਦਾ ਸਨਮਾਨ ਕਰਦੇ ਹੋਏ ਕਾਰਪੇਂਟਰ ਐਸੋਸੀਏਸ਼ਨ ਦੇ ਅਹੁਦੇਦਾਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 7 ਮਈ
ਭਾਈ ਲਾਲੋ ਕਾਰਪੇਂਟਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਸਿੰਘ, ਖਜ਼ਾਨਚੀ ਮੱਖਣ ਸਿੰਘ ਅਤੇ ਸਕੱਤਰ ਸ਼ਰਨਜੀਤ ਸਿੰਘ ਸੈਲੀ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੀ ਨਗਰ ਕੌਂਸਲ ਵਿਚ ਲੰਮੇ ਸਮੇਂ ਤੋਂ ਕਮੇਟੀ ਨਾਲ ਬਣਨ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਰੁਕੇ ਹੋਏ ਸਨ। ਸ਼ਹਿਰ ਦੀ ਸਾਫ਼ ਸਫ਼ਾਈ , ਸੀਵਰੇਜ ਅਤੇ ਸੜਕਾਂ ਦਾ ਕੰਮ ਰੁਕਿਆ ਪਿਆ ਸੀ। ਹੁਣ ਨਗਰ ਕੌਂਸਲ ’ਚ ਨਵੀਂ ਕਮੇਟੀ ਬਣਨ ਨਾਲ ਅਤੇ ਨੌਜਵਾਨ ਆਗੂ ਭੁਪਿੰਦਰ ਸਿੰਘ ਨਹਿਲ ਨੂੰ ਪ੍ਰਧਾਨ ਬਣਾਉਣ ਕਾਰਨ ਸ਼ਹਿਰ ਦੇ ਵਿਕਾਸ ਵਿਚ ਤੇਜ਼ੀ ਆਵੇਗੀ ਅਤੇ ਸ਼ਹਿਰ ਵਿਚ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਦੇ ਹੋਏ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਾਰੇ ਕੌਂਸਲਰ ਸਾਥੀਆਂ ਨੂੰ ਨਾਲ ਲੈ ਕੇ ਬਗੈਰ ਕਿਸੇ ਭੇਦ ਭਾਵ ਤੋਂ ਹਰ ਵਾਰਡ ਦਾ ਕੰਮ ਕਰਾਉਣਗੇ ਅਤੇ ਸਫ਼ਾਈ, ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਾਉਣਗੇ। ਇਸ ਮੌਕੇ ਅਮਰ ਸਿੰਘ, ਜਗਤਾਰ ਸਿੰਘ, ਸਵਰਨ ਸਿੰਘ, ਨਿਰਭੈ ਸਿੰਘ, ਅਵਤਾਰ ਸਿੰਘ, ਗੁਰਪਿੰਦਰ ਸਿੰਘ ਪ੍ਰੀਤਮ ਸਿੰਘ ਧਨਦੇਵ ਸਿੰਘ, ਹਰਦਮ ਸਿੰਘ ਤੇ ਪਰਵਿੰਦਰ ਸਿੰਘ, ਆਦਿ ਹਾਜ਼ਰ ਸਨ।

Advertisement
Advertisement