ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਬੁਡਾਪੈਸਟ ਪੁੱਜੇ ਨੇਤਨਯਾਹੂ

04:21 AM Apr 04, 2025 IST
ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟਰ ਓਰਬਨ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਸਵਾਗਤ ਕਰਦੇ ਹੋਏ। -ਫੋਟੋ: ਰਾਇਟਰਜ਼

ਬੁਡਾਪੈਸਟ, 3 ਅਪਰੈਲ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅੱਜ ਹੰਗਰੀ ਦੀ ਰਾਜਧਾਨੀ ਪੁੱਜੇ। ਦੁਨੀਆ ਦੀ ਸਭ ਤੋਂ ਵੱਡੀ ਕੌਮਾਂਤਰੀ ਅਪਰਾਧ ਅਦਾਲਤ (ਆਈਸੀਸੀ) ਵੱਲੋਂ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹੋਣ ਦੇ ਬਾਵਜੂਦ ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਵੰਬਰ ’ਚ ਕੌਮਾਂਤਰੀ ਅਪਰਾਧ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤੇ ਜਾਣ ਮਗਰੋਂ ਇਹ ਨੇਤਨਯਾਹੂ ਦੀ ਦੂਜੀ ਵਿਦੇਸ਼ ਯਾਤਰਾ ਹੈ।
ਨੇਤਨਯਾਹੂ ਦੇ ਬੁਡਾਪੈਸਟ ਪਹੁੰਚਣ ’ਤੇ ਹੰਗਰੀ ਨੇ ਕਿਹਾ ਕਿ ਉਹ ਆਈਸੀਸੀ ਤੋਂ ਬਾਹਰ ਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ। ਪ੍ਰਧਾਨ ਮੰਤਰੀ ਵਿਕਟਰ ਓਰਬਨ ਦੇ ਚੀਫ ਆਫ ਸਟਾਫ ਗੈਰਗੈਲੀ ਗੋਲਿਆਸ ਨੇ ਸੰਖੇਪ ਬਿਆਨ ’ਚ ਕਿਹਾ, ‘ਹੰਗਰੀ ਕੌਮਾਂਤਰੀ ਅਪਰਾਧ ਅਦਾਲਤ ’ਚੋਂ ਹਟ ਜਾਵੇਗਾ। ਸਰਕਾਰ ਸੰਵਿਧਾਨ ਤੇ ਕੌਮਾਂਤਰੀ ਕਾਨੂੰਨ ਅਨੁਸਾਰ ਇਸ (ਆਈਸੀਸੀ) ’ਚੋਂ ਬਾਹਰ ਨਿਕਲਣ ਦੀ ਪ੍ਰਕਿਰਿਆ ਅੱਜ ਸ਼ੁਰੂ ਕਰੇਗੀ।’

Advertisement

ਉੱਧਰ ਬੁਡਾਪੈਸਟ ਪਹੁੰਚਣ ’ਤੇ ਨੇਤਨਯਾਹੂ ਦਾ ਪੂਰੇ ਫੌਜੀ ਸਨਮਾਨ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਹੰਗਰੀ ਦੇ ਪ੍ਰਧਾਨ ਮੰਤਰੀ ਓਰਬਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵਾਂ ਆਗੂਆਂ ਨੇ ਅੱਜ ਮੀਟਿਗ ਕਰਕੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਵੀ ਕੀਤੀ। ਆਉਂਦੇ ਐਤਵਾਰ ਨੂੰ ਰਵਾਨਾ ਹੋਣ ਤੋਂ ਪਹਿਲਾਂ ਨੇਤਨਯਾਹੂ ਕਈ ਦਿਨ ਹੰਗਰੀ ’ਚ ਬਿਤਾਉਣਗੇ। ਉੱਧਰ ਨੈਦਰਲੈਂਡਜ਼ ਦੇ ਹੇਗ ਸਥਿਤ ਆਈਸੀਸੀ ਨੇ ਕਿਹਾ ਕਿ ਇਹ ਮੰਨਣ ਦੇ ਢੁੱਕਵੇਂ ਕਾਰਨ ਹਨ ਕਿ ਨੇਤਨਯਾਹੂ ਤੇ ਸਾਬਕਾ ਇਜ਼ਰਾਇਲੀ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਗਾਜ਼ਾ ਪੱਟੀ ਤੱਕ ਮਨੁੱਖੀ ਸਹਾਇਤਾ ਨੂੰ ਰੋਕ ਕੇ ‘ਭੁੱਖਮਰੀ ਨੂੰ ਜੰਗ ਦੇ ਹਥਿਆਰ ਵਜੋਂ’ ਵਰਤਿਆ ਹੈ ਅਤੇ ਹਮਾਸ ਖ਼ਿਲਾਫ਼ ਇਜ਼ਰਾਈਲ ਦੀ ਮੁਹਿੰਮ ’ਚ ਜਾਣਬੁੱਝ ਕੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਇਲੀ ਅਧਿਕਾਰੀਆਂ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। -ਪੀਟੀਆਈ

Advertisement
Advertisement