ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਰਾਜਧਾਨੀ ਵਿੱਚ ਗਰਮੀ ਦਾ ਕਹਿਰ

04:44 AM Jun 12, 2025 IST
featuredImage featuredImage
ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਗਰਮੀ ਤੋਂ ਬਚਣ ਲਈ ਛਤਰੀਆਂ ਤਾਣ ਕੇ ਆਪਣੀ ਮੰਜ਼ਿਲ ਵੱਲ ਵਧਦੀਆਂ ਹੋਈਆਂ ਮੁਟਿਆਰਾਂ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੂਨ
ਅੱਜ ਇੱਥੇ ਬਹੁਤ ਜ਼ਿਆਦਾ ਗਰਮੀ ਮਹਿਸੂਸ ਕੀਤੀ ਗਈ ਕਿਉਂਕਿ ਇੱਥੇ ਤਾਪਮਾਨ 45.5 ਡਿਗਰੀ ਤੱਕ ਪਹੁੰਚ ਗਿਆ। ਇਸ ਮਹੀਨੇ ਲਗਾਤਾਰ ਪੰਜਵੀਂ ਵਾਰ ਤਾਪਮਾਨ 40 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਕੌਮੀ ਰਾਜਧਾਨੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਐੱਨਸੀਆਰ ਦੇ ਖੇਤਰਾਂ ਫਰੀਦਾਬਾਦ, ਗੁਰੂਗ੍ਰਾਮ ਗਾਜ਼ੀਆਬਾਦ, ਨੋਇਡਾ ਅਤੇ ਸੋਨੀਪਤ ਵਰਗੇ ਇਲਾਕਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ।
ਅਗਲੇ ਦੋ ਦਿਨਾਂ ਤੱਕ ਮੌਸਮ ਦੇ ਬਹੁਤ ਜ਼ਿਆਦਾ ਗਰਮ ਰਹਿਣ ਦੀ ਉਮੀਦ ਹੈ। ਹਾਲਾਂਕਿ, 13 ਜੂਨ ਦੀ ਰਾਤ ਅਤੇ 14 ਜੂਨ ਨੂੰ ਕੁਝ ਰਾਹਤ ਮਿਲ ਸਕਦੀ ਹੈ, ਪੱਛਮੀ ਗੜਬੜੀ ਦੇ ਕਾਰਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੁਪਹਿਰ 2 ਵਜੇ ਜਾਰੀ ਕੀਤੇ ਗਏ ਰੋਜ਼ਾਨਾ ਮੌਸਮ ਬੁਲੇਟਿਨ ਦੇ ਅਨੁਸਾਰ ਦਿੱਲੀ-ਐੱਨਸੀਆਰ ਵਿੱਚ ਕਈ ਥਾਵਾਂ ’ਤੇ ਲੂ ਵਗਣ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।
ਸਫਦਰਜੰਗ ਵਿੱਚ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਅਯਾਨਗਰ ਵਿੱਚ ਸਭ ਤੋਂ ਵੱਧ 45.5 ਡਿਗਰੀ ਦਰਜ ਕੀਤਾ ਗਿਆ। ਦੋਵਾਂ ਥਾਵਾਂ ’ਤੇ ਇਹ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਤੱਕ ਜ਼ਿਆਦਾ ਸੀ।
ਮੌਸਮ ਮਹਿਕਮੇ ਮੁਤਾਬਕ ਰੈਡ ਅਲਰਟ ਜਾਰੀ ਹੋਣ ਮਗਰੋਂ ਲੋਕਾਂ ਨੂੰ ਗਰਮੀ ਤੋਂ ਬਚਣ ਸਰੀਰ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਅਤੇ ਬਾਹਰ ਦੀਆਂ ਸਰਗਰਮੀਆਂ ਘੱਟ ਕਰਨ ਵਰਗੇ ਉਪਾਅ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਆਈਐਮਡੀ ਦੇ ਇੱਕ ਸੀਨੀਅਰ ਵਿਗਿਆਨੀ ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਜਿਸ ਵਿੱਚ ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਸ਼ਾਮਲ ਹਨ, ਵਿੱਚ ਤੇਜ਼ ਗਰਮੀ 12 ਜੂਨ ਤੱਕ ਜਾਰੀ ਰਹਿਣ ਦੀ ਉਮੀਦ ਹੈ। 13 ਜੂਨ ਤੋਂ ਇੱਕ ਨੇੜੇ ਆ ਰਹੀ ਪੱਛਮੀ ਗੜਬੜ ਹਲਕੀ ਬਾਰਿਸ਼ ਅਤੇ ਗਰਜ ਦੇ ਰੂਪ ਵਿੱਚ ਅੰਸ਼ਕ ਰਾਹਤ ਲਿਆ ਸਕਦੀ ਹੈ। ਡਾ. ਕੁਮਾਰ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਇਸ ਸਮੇਂ ਗੰਭੀਰ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਗਲੇ 3-4 ਦਿਨਾਂ ਵਿੱਚ, ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦੀ ਸਥਿਤੀ ਹੈ। ਗਰਮੀ ਕਾਰਨ ਦੁਪਹਿਰੇ ਸੜਕਾਂ ਅਤੇ ਬਾਜ਼ਾਰ ਸੁੰਨੇ ਰਹੇ।

Advertisement

Advertisement