ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 4,81,324 ਕੇਸ ਨਿਬੇੜੇ
05:04 AM May 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ। ਇਸ ਦੌਰਾਨ ਪੰਜਾਬ ਭਰ ਵਿੱਚ 4,81,324 ਕੇਸਾਂ ਦਾ ਨਿਬੇੜਾ ਕੀਤਾ ਗਿਆ। ਕੌਮੀ ਲੋਕ ਅਦਾਲਤਾਂ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਿਵੀਜ਼ਨਾਂ ਵਿੱਚ ਕੁੱਲ 442 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 5,40,873 ਕੇਸ ਲਗਾਏ ਗਏ। ਇਨ੍ਹਾਂ ਵਿੱਚੋਂ ਕੁੱਲ 4,81,324 ਕੇਸਾਂ ਦਾ ਮੌਕੇ ’ਤੇ ਨਿਬੇੜਾ ਕੀਤਾ ਗਿਆ। ਇਸ ਦੌਰਾਨ 442 ਕਰੋੜ ਰੁਪਏ ਦੇ ਐਵਾਰਡ ਨਿਪਟਾਰੇ ਦੀ ਰਕਮ ਵਜੋਂ ਪਾਸ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਨੇ ਰਾਜ ਭਰ ਦੇ ਨਿਆਂਇਕ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
Advertisement
Advertisement