ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਲੋਕ ਅਦਾਲਤ ’ਚ 27,044 ਕੇਸਾਂ ਦਾ ਸਹਿਮਤੀ ਨਾਲ ਹੱਲ

05:04 AM May 26, 2025 IST
featuredImage featuredImage
ਕੇਸਾਂ ਦੀ ਸੁਣਵਾਈ ਕਰਦੇ ਹੋਏ ਜੱਜ ਅਤੇ ਬੈਂਚ ਦੇ ਮੈਂਬਰ।

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 25 ਮਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਤੇ ਮਾਲੇਰਕੋਟਲਾ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ।
ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਕੌਮੀ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਕੁੱਲ 22 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਤੇ ਮਾਲੇਰਕੋਟਲਾ ਵਿੱਚ ਬਣੇ ਸਮੂਹ ਬੈਂਚਾਂ ਵੱਲੋਂ ਕੁੱਲ 34864 ਕੇਸ ਨਿਪਟਾਰੇ ਲਈ ਵਿਚਾਰੇ ਗਏ, ਜਿਨ੍ਹਾਂ ਵਿੱਚੋਂ 27044 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤ ਦੌਰਾਨ 28,58,55,888.41 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਕੁਝ ਕੇਸ ਜੋ ਕਿ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਸਨ, ਦੀ ਵੀ ਆਪਸੀ ਰਜ਼ਾਮੰਦੀ ਰਾਹੀਂ ਨਿਬੇੜੇ ਗਏ।

Advertisement
Advertisement