ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ
05:44 AM Jan 10, 2025 IST
ਖੇਤਰੀ ਪ੍ਰਤੀਨਿਧਧੂਰੀ, 9 ਜਨਵਰੀ
Advertisement
ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵੱਲੋਂ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਵਿੱਚ ਭਗਵਾਨ ਵਾਲਮੀਕਿ ਦੀ ਮੂਰਤੀ ਦੀ ਬੇਅਦਬੀ ਕਰਨ ਵਾਲਿਆਂ ਸਜ਼ਾ ਦਿਵਾਉਣ ਲਈ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਦੇ ਨਾਂ ’ਤੇ ਐੱਸਡੀਐੱਮ ਧੂਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਮੂਰਤੀ ਚੋਰੀ ਮਗਰੋਂ ਭੰਨ-ਤੋੜ ਕਰਕੇ ਵਾਲਮੀਕਿ ਸਮਾਜ ਤੇ ਰਵਿਦਾਸ ਸਮਾਜ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਮੌਕੇ ਲੈਫਟੀਨੈਂਟ ਦਰਸ਼ਨ ਸਿੰਘ, ਕੌਂਸਲਰ ਨਪਿੰਦਰ ਗੋਰਾ, ਕੌਂਸਲਰ ਮਿੱਠੂ, ਸੱਤੀ,ਯਾਦਵਿੰਦਰ ਸਿੰਘ, ਸੋਨੂ ਤੇ ਰਾਜਪਾਲ ਸਿੰਘ ਆਦਿ ਹਾਜ਼ਰ ਸਨ।
Advertisement
Advertisement