ਕੰਗ ਵੱਲੋਂ ਲੋਕਾਂ ਨਾਲ ਮੁਲਾਕਾਤ
05:33 AM Jun 10, 2025 IST
ਪੱਤਰ ਪੇ੍ਰਕ
ਮੁੱਲਾਂਪੁਰ ਗਰੀਬਦਾਸ, 9 ਜੂਨ
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਰੋਮੀ ਕੰਗ ਨੇ ਨਗਰ ਕੌਂਸਲ ਨਵਾਂ ਗਰਾਉਂ ਅਧੀਨ ਪੈਂਦੀ ਜਨਤਾ ਕਲੋਨੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਲੋਕਾਂ ਨੇ ਦੱਸਿਆ ਕਿ ਇੱਥੇ ਪੀਣ ਵਾਲੇ ਪਾਣੀ ਤੇ ਬਿਜਲੀ ਸਪਲਾਈ ਦੀ ਹਾਲਤ ਮਾੜੀ ਹੈ। ਸੜਕਾਂ ਤੇ ਗਲੀਆਂ ਵੀ ਟੁੱਟੀਆਂ ਹੋਈਆਂ ਹਨ। ਜਗਮੋਹਨ ਕੰਗ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਬੰਧਤ ਸਾਰੇ ਵਿਭਾਗਾਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੌਂਸਲਰ ਅਵਤਾਰ ਸਿੰਘ ਤਾਰੀ ਨਵਾਂ ਗਰਾਉਂ, ਦਲਬੀਰ ਸਿੰਘ ਪੱਪੀ, ਕੌਂਸਲਰ ਰਵਿੰਦਰ ਸਿੰਘ ਰਵੀ ਤੇ ਕਮਲ ਧਾਮੀ ਆਦਿ ਹਾਜ਼ਰ ਸਨ।
Advertisement
Advertisement