ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ 22 ਤੋਂ
05:16 AM Dec 22, 2024 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਦਸੰਬਰ
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਜੌਨੀ ਸਿੰਗਲਾ 22 ਦਸੰਬਰ ਨੂੰ ਸੰਗਰੂਰ ਵਿੱਚ ਮਰਨ ਵਰਤ ’ਤੇ ਬੈਠਣਗੇ ਅਤੇ ਰੋਜ਼ਾਨਾ ਵੱਡੀ ਗਿਣਤੀ ਅਧਿਆਪਕ ਸੰਘਰਸ਼ ’ਚ ਜਾਇਜ਼ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਨਗੇ। ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ਜਾਰੀ ਰੱਖਣਗੇ।
Advertisement
Advertisement