ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ

05:43 AM Jan 05, 2025 IST

ਪੱਤਰ ਪ੍ਰੇਰਕ
ਮਾਨਸਾ, 4 ਜਨਵਰੀ
ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਤੁਰੰਤ ਪੂਰਾ ਕਰੇ। ਉਨ੍ਹਾਂ ਕਿਹਾ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ, ਪ੍ਰੰਤੂ ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਲਗਾਤਾਰ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸੁਣਵਾਈ ਕਰਨ ਤੋਂ ਪੰਜਾਬ ਸਰਕਾਰ ਲਗਾਤਾਰ ਟਾਲਮਟੋਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਹਰ ਰੰਗ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸਿਵਾਏ ਲਾਰਿਆਂ ਦੇ ਕੁੱਝ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਤਤਕਾਲੀ ਰਾਜਪਾਲ ਪੰਜਾਬ ਵੱਲੋਂ ਕੀਤਾ ਗਿਆ ਸੀ, ਇਸਦੇ ਬਾਵਜੂਦ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਜਬਰੀ ਪਿਕਟਿਸ ਸੁਸਾਇਟੀ ਅਧੀਨ ਰੱਖਿਆ ਗਿਆ ਹੈ।

Advertisement

Advertisement