ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

05:44 AM Jun 03, 2025 IST
featuredImage featuredImage
ਮੀਟਿੰਗ ਦੌਰਾਨ ਇਕੱਤਰ ਹੋਏ ਕੰਪਿਊਟਰ ਅਧਿਆਪਕ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 2 ਜੂਨ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪਟਿਆਲਾ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਕਾਮਰੇਡ, ਬਲਜੀਤ ਸਿੰਘ ਅਤੇ ਸੀਮਾ ਰਾਣੀ ਦੀ ਅਗਵਾਈ ਵਿੱਚ ਹੋਈ। ਇਸ ਵਿੱਚ 5 ਜੂਨ ਦੀ ਲੁਧਿਆਣਾ ਰੈਲੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਜ਼ਿਲ੍ਹਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ 20 ਸਾਲਾਂ ਦੀ ਸਰਵਿਸ ਪੂਰੀ ਕਰਨ ’ਤੇ ਹਾਈ ਕੋਰਟ ਵੱਲੋਂ 25 ਫਰਵਰੀ 2025 ਨੂੰ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਦਿੱਤੇ ਫ਼ੈਸਲੇ ਦੇ ਬਾਵਜੂਦ 6640 ਕੰਪਿਊਟਰ ਅਧਿਆਪਕ ਅੱਜ ਵੀ ਹੱਕਾਂ ਤੋਂ ਵਾਂਝੇ ਹਨ।
ਉਨ੍ਹਾਂ ਕਿਹਾ ਕਿ ਉਹ ‘ਆਪ’ ਸੁਪਰੀਮੋ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਐਲਾਨ ਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤੇ ਐਲਾਨ ਨੂੰ ਲਾਗੂ ਕਰਵਾਉਣ ਲਈ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਪੰਜ ਜੂਨ ਨੂੰ ਲੁਧਿਆਣਾ ਵਿੱਚ ਸੂਬਾਈ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੌਰਾਨ ਡੀਸੀ ਦਫ਼ਤਰ ਲੁਧਿਆਣਾ ਤੋਂ ਵਿਧਾਇਕ ਸੰਜੀਵ ਅਰੋੜਾ ਦੇ ਦਫ਼ਤਰ ਤੱਕ ਰੋਸ ਮਾਰਚ ਕਰਦੇ ਹੋਏ ਸਰਕਾਰ ਦੇ ਝੂਠੇ ਲਾਰਿਆਂ ਦੇ ਪੈਂਫਲਿਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਭਰਾਤਰੀ ਅਧਿਆਪਕ ਜੱਥੇਬੰਦੀਆਂ, ਮੁਲਾਜ਼ਮ ਫੈੱਡਰੇਸ਼ਨਾਂ, ਵਿਦਿਆਰਥੀ ਜਥੇਬੰਦੀਆਂ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਸਣੇ ਹੋਰ ਜਨਤਕ ਜਥੇਬੰਦੀਆਂ ਵੀ ਸ਼ਿਰਕਤ ਕਰਨਗੀਆਂ।

Advertisement

Advertisement