‘ਕੰਮ ਵਾਲੀ ਥਾਂ ਉੱਤੇ ਜਿਨਸੀ ਸ਼ੋਸ਼ਣ ਰੋਕਥਾਮ’ ਵਿਸ਼ੇ ’ਤੇ ਸੈਮੀਨਾਰ
05:19 AM Mar 18, 2025 IST
ਐੱਸਏਐੱਸ ਨਗਰ (ਮੁਹਾਲੀ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਇੱਥੋਂ ਦੇ ਸਮਾਲ ਵੰਡਰਜ਼ ਸਕੂਲ ਵਿਖੇ ‘ਕੰਮ ਵਾਲੀ ਥਾਂ ਉੱਤੇ ਜਿਨਸੀ ਸ਼ੋਸ਼ਣ ਰੋਕਥਾਮ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਤਾਂ ਜੋ ਮਹਿਲਾ ਕਰਮਚਾਰੀਆਂ ਨੂੰ ਕੰਮ ਵਾਲੀਆਂ ਥਾਵਾਂ ਉੱਤੇ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਜਾ ਸਕੇ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਸੀਜੇਐਮ ਸੁਰਭੀ ਪਰਾਸਰ ਨੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਪੋਸਕੋ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਚਰਚਾ ਕੀਤੀ। -ਪੱਤਰ ਪ੍ਰੇਰਕ
Advertisement
Advertisement