ਖੜ੍ਹੀ ਟਰਾਲੀ ’ਚ ਮੋਟਰਸਾਈਕਲ ਵੱਜਣ ਕਾਰਨ ਨੌਜਵਾਨ ਦੀ ਮੌਤ
05:38 AM May 09, 2025 IST
ਪੱਤਰ ਪ੍ਰੇਰਕ
ਮਾਨਸਾ, 8 ਮਈ
ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਖੜ੍ਹੀ ਟਰਾਲੀ ਵਿੱਚ ਮੋਟਰਸਾਈਕਲ ਵੱਜਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਕੇਸ਼ ਸਿੰਘ (27) ਵਾਸੀ ਅਹਿਮਦਪੁਰ (ਮਾਨਸਾ) ਵਜੋਂ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਨੌਜਵਾਨ ਹਰਕੇਸ਼ ਸਿੰਘ ਸਵੇਰ ਸਮੇਂ ਪਿੰਡ ਜਵਾਹਰਕੇ ਵਿਚੋਂ ਲੰਘ ਰਿਹਾ ਸੀ ਅਤੇ ਜਿਸ ਦਾ ਮੋਟਰਸਾਈਲ ਸੜਕ ’ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਇਆ, ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਨੇ ਕਾਰਵਾਈ ਕਰਨ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement