ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ
05:10 AM Jun 10, 2025 IST
ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਬੀਐੱਸਸੀ ਫੈਸ਼ਨ ਟੈਕਨਾਲੋਜੀ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਅਮਨਦੀਪ ਕੌਰ ਨੇ 80 ਫ਼ੀਸਦ ਅੰਕਾਂ ਨਾਲ ਪਹਿਲਾ, ਸ਼ਰਨਦੀਪ ਕੌਰ ਨੇ 76.4 ਫੀਸਦ ਅੰਕਾਂ ਨਾਲ ਦੂਜਾ ਤੇ ਜਸਵੀਰ ਕੌਰ ਨੇ 76 ਫੀਸਦ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਤੇ ਸਟਾਫ ਨੂੰ ਵਧਾਈ ਦਿੱਤੀ। ਇਸ ਸਮੇਂ ਵਿਭਾਗ ਦੇ ਮੁਖੀ ਪ੍ਰੋ. ਜ਼ਿੰਕਪ੍ਰੀਤ ਕੌਰ, ਪ੍ਰੋ. ਸੁਰਿੰਦਰ ਕੌਰ ਤੇ ਪ੍ਰੋ. ਗਗਨਦੀਪ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement