ਖ਼ਾਲਸਾ ਕਾਲਜ ਨੇ ਸਥਾਪਨਾ ਦਿਵਸ ਮਨਾਇਆ
04:31 AM May 29, 2025 IST
ਪੱਤਰ ਪ੍ਰੇਰਕ
Advertisement
ਡਕਾਲਾ, 28 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦਾ 15ਵਾਂ ਸਥਾਪਨਾ ਦਿਵਸ ਗੁਰਮਤਿ ਅਨੁਸਾਰ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਾਰੇ ਸਮੁੱਚੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਿਸ ਮਗਰੋਂ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਜਥੇ ਨੇ ਰਸਭਿੰਨਾ ਕੀਰਤਨ ਗਾਇਨ ਕੀਤਾ। ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਕਾਲਜ ਦੇ ਸਥਾਪਨਾ ਦਿਵਸ ਮੌਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
Advertisement
Advertisement