ਖ਼ੁਫ਼ੀਆਂ ਏਜੰਸੀਆਂ ਦੇ ਇਸ਼ਾਰੇ ’ਤੇ ਚੱਲ ਰਹੇ ਨੇ ਬਾਗ਼ੀ: ਲੰਗਾਹ
05:43 AM Apr 07, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 6 ਅਪਰੈਲ
ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਬਾਗ਼ੀ ਅਕਾਲੀ ਆਗੂਆਂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸ੍ਰੀ ਲੰਗਾਹ ਨੇ ਬਾਗ਼ੀ ਆਗੂਆਂ ’ਤੇ ਕੇਂਦਰ ਸਰਕਾਰ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਇਸ਼ਾਰਿਆਂ ’ਤੇ ਕਾਰਵਾਈਆਂ ਕਰਨ ਦਾ ਦੋਸ਼ ਲਗਾਇਆ|
ਸ੍ਰੀ ਲੰਗਾਹ ਅੱਜ ਇੱਥੇ ਅਕਾਲੀ ਦਲ ਦੇ ਜ਼ਿਲ੍ਹਾ ਅਤੇ ਸਰਕਲ ਪੱਧਰ ਦੇ ਡੈਲੀਗੇਟਾਂ ਦੀ ਚੋਣ ਕਰਨ ਲਈ ਬੁਲਾਏ ਇਕੱਠ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਦੇ ਤੌਰ ’ਤੇ ਸ਼ਾਮਲ ਹੋਣ ਲਈ ਆਏ ਸਨ| ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਵੇਲਾ ਦੂਰ ਨਹੀਂ ਜਦੋਂ ਬਾਗ਼ੀਆਂ ਵਿੱਚੋਂ ਅਸਲੀ ਅਕਾਲੀ ਪਿਛੋਕੜ ਵਾਲੇ ਆਗੂ ਅਕਾਲੀ ਦਲ ਵਿੱਚ ਪਰਤ ਆਉਣਗੇ ਅਤੇ ਬਾਕੀ ਛੇਤੀ ਹੀ ਆਪਣਾ ਰਾਜਸੀ ਵਜੂਦ ਗੁਆ ਦੇਣਗੇ| ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ|
Advertisement
Advertisement